Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਤੇ ਉਸਦਾ ਡਰਾਈਵਰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ਉਸਾਰੀ ਅਧੀਨ ਮਕਾਨਾਂ ਵਿੱਚ ਭਰਤ ਪਾਉਣ ਖਾਤਰ ਮਿੱਟੀ ਨਾਲ ਭਰੀਆਂ ਟਰਾਲੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ. ਅਤੇ ਉਸ ਦੇ ਡਰਾਈਵਰ ਨੇ ਉਸ ਨੂੰ ਆਪਣਾ ਕੰਮਕਾਜ ਨਿਰਵਿਘਨ ਚਲਦਾ ਰੱਖਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।

ਫਸੇ ਦੋ ਵੱਡੇ ਗਾਇਕ! Lawrence Bishnoi ਦੇ ਭਰਾ Anmol Bishnoi ਨਾਲ Video Viral | D5 Channel Punjabi

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਯੂਨਿਟ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਰਿਸ਼ਵਤ ਦੀ ਰਕਮ ਵੀ ਮੌਕੇ ‘ਤੇ ਹੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button