Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

Pardeep ਦੀ ਘਰਵਾਲੀ ਦਾ ਵੱਡਾ ਬਿਆਨ, ਕਈ ਲੋਕਾਂ ਦੇ ਕੀਤੇ ਮੂੰਹ ਬੰਦ! ਕਤਲ ਦਾ ਦੱਸਿਆ ਕਾਰਨ | D5 Channel Punjabi

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ ‘ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।

Dera Premi Pardeep ਦਾ ਪਰਿਵਾਰ ਆਇਆ ਸਾਹਮਣੇ, Beadbi ਕਰਨ ਬਾਰੇ ਦਿੱਤਾ ਵੱਡਾ ਬਿਆਨ | D5 Channel Punjabi

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button