Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

CM Mann ਨੇ ਠੋਕੀ ਕੇਂਦਰ ਦੀ ਮੰਜੀ, Amit Shah ਤੇ PM Modi ਰਹਿਗੇ ਦੇਖਦੇ! ਕਹਿੰਦਾ। D5 Channel Punjabi

ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।

ਸਿੱਖ ਜਥੇਬੰਦੀਆਂ ਦਾ ਐਕਸ਼ਨ ! Lakha Sidhana ਦੇ ਵੱਡੇ ਖ਼ੁਲਾਸੇ! ਸਾਵਧਾਨ ! ਹੋਜੋ ਪੰਜਾਬੀਓ! | D5 Channel Punjabi

ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button