Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ  ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
Farming With Amarjit Waraich : ਕਣਕ ਦੇ ਸਭ ਤੋਂ ਵੱਡੇ ਦੁਸ਼ਮਣ ਦਾ ਪੱਕਾ ਹੱਲ, ਬਸ ਇੱਕ ਗੱਲ ਦਾ ਰੱਖਿਓ ਖਿਆਲ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ  ਮੰਗ ਕਰ ਰਿਹਾ ਹੈ।
ਆਹ ਬੰਦੇ ਨੇ ਖੂੰਜੇ ਲਾਇਆ MLA, Vigilance ਨੇ ਮੂਹਰੇ ਬੈਠਾਕੇ ਕਰਾਈ ਤਸੱਲੀ! ਕਈ ਹੋਰ ਗਏ ਟੰਗੇ? | Bathinda Sarpamch
ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button