Press ReleasePunjabTop News

ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦਾ ਭਗੌੜਾ ਨਿਰੀਖਕ ਗ੍ਰਿਫਤਾਰ

3 ਹਜਾਰ ਕੁਵਿੰਟਲ ਤੋੱ ਵੱਧ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80  ਲੱਖ ਰੁਪਏ ਤੋਂ ਵੱਧ ਦਾ ਲਗਾਇਆ ਸੀ ਚੂਨਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ, ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਨਿਰੀਖਕ ਰਾਜੇਸ਼ਵਰ ਸਿੰਘ ਨੂੰ 3191.10 ਕੁਵਿੰਟਲ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80,43,678 ਰੁਪਏ ਦਾ ਚੂਨਾ ਲਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਵਿਜੀਲੈ਼ਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2021 ਦੌਰਾਨ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਕਪੂਰਥਲਾ ਵੱਲੋਂ ਐਫ.ਸੀ.ਆਈ. ਅਧਿਕਾਰੀਆਂ ਨਾਲ ਮਿਲ ਕੇ ਮੈਸਰਜ਼ ਖੈੜਾ ਓਪਨ ਪਲਿੰਥ (ਖੁੱਲਾ ਗੁਦਾਮ) ਸੁਲਤਾਨਪੁਰ ਲੋਧੀ ਵਿੱਚ ਖੁਰਾਕ ਅਤੇ ਸਪਲਾਈ ਵਲੋਂ ਗਰੀਬ ਪਰਿਵਾਰਾਂ ਨੂੰ ਵੰਡੀ ਜਾਣ ਵਾਲੀ ਭੰਡਾਰ ਕੀਤੀ ਕਣਕ ਦੀ ਚੈਕਿੰਗ ਦੌਰਾਨ ਅੰਦਾਜਨ 24240.45 ਕੁਵਿੰਟਲ ਕਣਕ ਘੱਟ ਹੋਣੀ ਪਾਈ ਗਈ ਸੀ।
ਜਿਸ ਸਬੰਧੀ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦੇ 5 ਨਿਰੀਖਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ, ਇਸ ਕੇਸ ਵਿਚ ਵਿਵੇਕ ਸ਼ਰਮਾ, ਵਿਕਾਸ ਸੇਠੀ ਅਤੇ ਭੁਪਿੰਦਰ ਸਿੰਘ (ਸਾਰੇ ਨਿਰੀਖਕ) ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਕੇਸ ਵਿਚ ਸ਼ਾਮਲ ਉਕਤ ਮੁਲਜ਼ਮ ਰਾਜੇਸ਼ਵਰ ਸਿੰਘ ਨਿਰੀਖਕ, ਕਰੀਬ ਡੇਢ ਸਾਲ ਤੋਂ ਭਗੌੜਾ ਚੱਲ ਰਿਹਾ ਸੀ। ਇਸ ਮੁਲਜ਼ਮ ਵਲੋਂ ਸੁਲਤਾਨਪੁਰ ਲੋਧੀ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਜਿਥੋਂ ਵਿਜੀਲੈਂਸ ਬਿਉਰੋ ਨੇ ਗ੍ਰਿਫਤਾਰ ਕਰਕੇ ਉਸ ਦਾ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।
ਇਨਸਾਫ਼ ਮੋਰਚੇ ‘ਤੇ ਬੈਠੇ ਸੁਖਰਾਜ ਨੇ ਬਣਾਈ ਅਗਲੀ ਰਣਨੀਤੀ, ਸਰਕਾਰ ਨੂੰ ਸਿੱਧੀ ਚੇਤਾਵਨੀ D5 Channel Punjabi
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਾਰੇ ਸਰਕਾਰੀ ਰਿਕਾਰਡ ਅਤੇ ਕਮੇਟੀ ਦੀ ਰਿਪੋਰਟ ਅਨੁਸਾਰ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਨਿਰੀਖਕਾਂ ਵੱਲੋਂ ਕਣਕ ਦੀ ਵੰਡ ਦੌਰਾਨ ਗੰਭੀਰ ਅਣਗਹਿਲੀਆਂ ਕੀਤੀਆਂ ਗਈਆਂ ਹਨ, ਜਿਸ ਕਾਰਨ ਕਿੰਨੇ ਹੀ ਲਾਭਪਾਤਰੀ ਅਜੇ ਵੀ ਕਣਕ ਦੀ ਵੰਡ ਤੋਂ ਵਾਂਝੇ ਰਹਿ ਗਏ।
Most Wanted ਅੱਤਵਾਦੀ Harvinder Rinda ਦੀ ਮੌਤ, ਪੁਲਿਸ ਨੇ ਰੱਖਿਆ ਸੀ ਲੱਖਾਂ ਦਾ ਇਨਾਮ! D5 Channel Punjabi
ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਕੇਂਦਰ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਟਾਫ ਵੱਲੋਂ ਕਣਕ ਦੀ ਸਾਂਭ ਸੰਭਾਲ ਤੇ ਭੰਡਾਰਨ ਵਿੱਚ ਘੋਰ ਅਣਗਹਿਲੀ ਕੀਤੀ ਗਈ ਜਿਸ ਨਾਲ ਨਾ ਕੇਵਲ ਕਣਕ ਦਾ ਸਟਾਕ ਖਰਾਬ ਹੋਇਆ ਹੈ ਸਗੋਂ ਕਣਕ ਦੀ ਘਾਟ ਵੀ ਪਾਈ ਗਈ, ਜਿਸ ਕਰਕੇ  ਵਿਵੇਕ ਸ਼ਰਮਾ, ਭੁਪਿੰਦਰ ਸਿੰਘ, ਸੁਲਤਾਨਪੁਰ ਲੋਧੀ, ਵਿਕਾਸ ਸੇਠੀ, ਰਾਜੇਸ਼ਵਰ ਸਿੰਘ (ਸਾਰੇ ਨਿਰੀਖਕ) ਅਤੇ ਮਨੀਸ਼ ਬੱਸੀ, ਸਹਾਇਕ ਖੁਰਾਕ ਤੇ ਸਪਲਾਈ ਅਫਸਰ, ਸੁਲਤਾਨਪੁਰ ਲੋਧੀ ਖਿਲਾਫ਼ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਤਹਿਤ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button