Press ReleasePunjabTop News

ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਤਿੰਨ ਵਿਅਕਤੀ ਗ੍ਰਿਫਤਾਰ, 40,000 ਰੁਪਏ ਰਿਸ਼ਵਤ ਦੀ ਰਕਮ ਤੇ ਦਸਤਾਵੇਜ਼ ਬਰਾਮਦ

ਆਰਟੀਏਐਮ.ਵੀ.ਆਈ.ਕਲਰਕਾਂਵਿਚੋਲਿਆਂ ਤੇ ਏਜੰਟਾਂ ਵਿਰੁੱਧ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ.ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.)ਦੋ ਕਲਰਕਾਂਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਵਿੱਚ ਆਰ.ਟੀ.ਏ. ਸੰਗਰੂਰਐਮ.ਵੀ.ਆਈ.ਉਹਨਾਂ ਦਾ ਅਮਲਾ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ ਜੋ ਰਾਜ ਸਰਕਾਰ ਦੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਥਾਂ ਇੱਕ ਦੂਜੇ ਨਾਲ ਮਿਲ ਕੇ ਵੱਖ-ਵੱਖ ਕਿਸਮਾਂ ਦੇ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਏਜੰਟਾਂ ਤੋਂ ਰਿਸ਼ਵਤਾਂ ਲੈਂਦੇ ਸਨ।

Bandi Singh Rehai ਲਈ CM Mann ਦਾ ਵੱਡਾ ਐਲਾਨ, ਹੁਣ ਗੈਂਗਸਟਰਵਾਦ ਹੋਊ ਖ਼ਤਮ | D5 Channel Punjabi

ਉਨਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਨੂੰ ਦਸਤਾਵੇਜਾਂ ਸਮੇਤ ਐਮ.ਵੀ.ਆਈ. ਦੁਆਰਾ ਆਪਣੇ ਦਫਤਰ ਵਿਖੇ ਮੌਕੇ ਤੇ ਨਿਰੀਖਣ ਕਰਨਾ ਹੁੰਦਾ ਹੈ। ਘਪਲੇ ਦੀ ਰੂਪਰੇਖਾ ਦਾ ਖੁਲਾਸਾ ਕਰਦਿਆਂ ਉਨਾਂ ਕਿਹਾ ਕਿ ਇਹ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੀ ਮੌਕੇ ਤੇ ਫਿਜ਼ੀਕਲ ਵੈਰੀਫਿਕੇਸਨ ਕੀਤੇ ਬਿਨਾਂ ਹੀ ਵਾਹਨ ਦੇ ਮਾਡਲ ਦੇ ਹਿਸਾਬ ਨਾਲ 2800 ਰੁਪਏ ਤੋਂ ਲੈ ਕੇ 1000 ਰੁਪਏ ਪ੍ਰਤੀ ਵਾਹਨ ਰਿਸ਼ਵਤ ਦੇ ਬਦਲੇ ਫਿਟਨੈਸ ਸਰਟੀਫਿਕੇਟ ਜਾਰੀ ਕਰਦੇ ਆ ਰਹੇ ਹਨ। ਇਸ ਤਰਾਂ ਆਰ.ਟੀ.ਏ ਅਤੇ ਐੱਮ.ਵੀ.ਆਈ. ਵੱਲੋਂ ਨਿਰਧਾਰਿਤ ਸਥਾਨ ਤੇ ਵਾਹਨ ਖੜੇ ਕਰਵਾਉਣ ਦੀ ਥਾਂ ਅਤੇ ਉਨਾਂ ਦੀ ਮੌਕੇ ਤੇ ਭੌਤਿਕ ਜਾਂਚ ਕੀਤੇ ਬਿਨਾਂ ਹੀ ਦਸਤਾਵੇਜਾਂ ਦੇ ਆਧਾਰ ਤੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ।

ਮਜੀਠੀਆ ਨੇ ਪਾਤਾ CM ਮਾਨ ਚੱਕਰਾਂ ’ਚ, CBI ਕਰੂ ਦਿੱਲੀ ਤੋਂ ਬਾਅਦ ਪੰਜਾਬ ’ਤੇ ਐਕਸ਼ਨ!

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਅਧਾਰ ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਮ.ਵੀ.ਆਈ ਸੰਗਰੂਰ ਦੇ ਦਫਤਰ ਦੀ ਅਚਨਚੇਤ ਜਾਂਚ ਕੀਤੀ ਜਿਸ ਵਿੱਚ ਇਸ ਘੁਟਾਲੇ ਦੀਆਂ ਪਰਤਾਂ ਖੁੱਲੀਆਂ। ਇਸ ਮਾਮਲੇ ਚ ਵਿਜੀਲੈਂਸ ਬਿਊਰੋ ਨੇ ਮੌਕੇ ਤੇ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨਾਂ ਚ ਧਰਮਿੰਦਰ ਪਾਲ ਉਰਫ ਬੰਟੀ (ਏਜੰਟ) ਵਾਸੀ ਸੰਗਰੂਰਕਲਰਕ ਗੁਰਚਰਨ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਸੀਰ ਸਿੰਘ ਤੋਂ ਇਲਾਵਾ ਕਰੀਬ 40 ਹਜਾਰ ਰੁਪਏ ਰਿਸ਼ਵਤ ਦੀ ਰਾਸ਼ੀ ਅਤੇ ਘੁਟਾਲੇ ਨਾਲ ਸਬੰਧਤ ਕਈ ਦਸਤਾਵੇਜ ਵੀ ਬਰਾਮਦ ਕੀਤੀ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਰਵਿੰਦਰ ਸਿੰਘ ਗਿੱਲ ਆਰ.ਟੀ.ਏ.ਮਹਿੰਦਰ ਪਾਲ ਐੱਮ.ਵੀ.ਆਈ.ਗੁਰਚਰਨ ਸਿੰਘ ਕਲਰਕਜਗਸੀਰ ਸਿੰਘ ਡਾਟਾ ਐਂਟਰੀ ਆਪਰੇਟਰਧਰਮਿੰਦਰ ਪਾਲ ਉਰਫ ਬੰਟੀ ਅਤੇ ਸੁਖਵਿੰਦਰ ਸੁੱਖੀ ਦੋਵੇਂ ਵਿਚੋਲੇ ਅਤੇ ਹੋਰ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫ.ਆਈ.ਆਰ ਨੰਬਰ 19 ਮਿਤੀ 18-08-2022 ਧਾਰਾ 420, 120-ਬੀ ਆਈ.ਪੀ.ਸੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Majithia Live : Patiala Jail ‘ਚ Sidhu ਦੇ ਹਾਲਾਤਾਂ ਬਾਰੇ Majithia ਨੇ ਖੋਲ੍ਹੇ ਰਾਜ਼ | D5 Channel Punjabi

ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕੀਤੀ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘੁਟਾਲਾ ਪਿਛਲੇ 7-8 ਸਾਲਾਂ ਤੋਂ ਚੱਲ ਰਿਹਾ ਸੀ ਅਤੇ ਹਰ ਮਹੀਨੇ 2000-2500 ਤੋਂ ਵੱਧ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਸਨ ਜਦਕਿ ਕਿ ਇੱਕ ਵਿਅਕਤੀ ਵੱਲੋਂ ਇੰਨੇ ਸਮੇਂ ਵਿੱਚ ਇੰਨੀ ਵੱਡੀ ਗਿਣਤੀ ਚ ਵਾਹਨਾਂ ਦਾ ਮੌਕੇ ਤੇ ਮੁਆਇਨਾ ਕਰਨਾ ਸੰਭਵ ਨਹੀਂ ਹੈ। ਇਸ ਤਰਾਂ ਇਸ ਸਮੇਂ ਦੌਰਾਨ ਹਰ ਮਹੀਨੇ ਅੰਦਾਜ਼ਨ 35-40 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕੀਤੀ ਗਈ ਜਿਸ ਨਾਲ ਇਹ ਮਾਮਲਾ ਕਰੋੜਾਂ ਰੁਪਏ ਵਿੱਚ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਦਫਤਰ ਵਿੱਚ ਪਹਿਲਾਂ ਤੋਂ ਤਾਇਨਾਤ ਸਾਰੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button