Press ReleasePunjabTop News

ਵਿਜੀਲੈਂਸ ਵੱਲੋਂ ਉਦਯੋਗਿਕ ਪਲਾਟ ਤਬਾਦਲੇ ਮਾਮਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਨੀਲਿਮਾ ਆਈਏਐਸ ਸਮੇਤ 10 ਸਰਕਾਰੀ ਅਧਿਕਾਰੀਆਂ ਖਿਲਾਫ ਕੇਸ ਦਰਜ

ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ 7 ਅਧਿਕਾਰੀਆਂ/ਕਰਮਚਾਰੀਆਂ ਨੂੰ ਕੀਤਾ ਗ੍ਰਿਫਤਾਰ

ਧੋਖਾਧੜੀ ਕਰਨ ਦੇ ਦੋਸ਼ਾਂ ਹੇਠ ਤਿੰਨ ਟਾਊਨ ਡਿਵੈਲਪਰਾਂ ਨੂੰ ਵੀ ਕੀਤਾ ਨਾਮਜ਼ਦ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ। ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।
ਰਿਆਸਤੀ ਸ਼ਹਿਰ Nabha ਬਣਨਾ ਸੀ ਜ਼ਿਲ੍ਹਾ, ਅੜਿਆ ਪੇਚ, ਹੁਣ ਕੀ ਕਰੇਗੀ ਨਵੀਂ ਸਰਕਾਰ? | D5 Channel Punjabi
ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ‘ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ  ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ  ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।
DC Ruhee Dugg ਨੇ ਜਿੱਤਿਆ ਲੋਕਾਂ ਦਾ ਦਿਲ, ਅੱਧੀ ਰਾਤ ਨੂੰ ਗਰੀਬਾਂ ਨੂੰ ਦਿੱਤੀਆਂ ਗਰਮ ਚੀਜ਼ਾਂ | D5 Channel Punjabi
ਉਨਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।
Ludhiana News : CM ਨੇ ਖੁਸ਼ ਕੀਤੇ Punjab ਦੇ ਲੋਕ, ਨਵੇਂ ਸਾਲ ਦਾ ਤੋਹਫ਼ਾ ਕੀਤਾ ਜਾਰੀ | D5 Channel Punjabi
ਉਨਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।
SGPC ਹੋਈ CM Mann ਦੇ ਖ਼ਿਲਾਫ਼, ਕਿਹਾ, “ਸਿੱਖ ਕੌਮ ਤੋਂ ਮੰਗੇ ਮੁਆਫ਼ੀ” | D5 Channel Punjabi
ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।
Mastuana Sahib ਵਿਖੇ Medical College ਬਣਾਉਣ ਦਾ ਮਾਮਲਾ, ਭਖੀ ਸਿਆਸਤ, ਬਿਆਨਬਾਜ਼ੀ ਜਾਰੀ | D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।
Amritsar News : ਅੱਧੀ ਰਾਤ ਨੂੰ ਆਪਸ ’ਚ ਲੜੇ Nihang Singh, ਚੱਲੀਆਂ ਤਲ+ਵਾਰਾਂ, ਵੱ+ਢਿਆ ਹੱਥ
ਉਨਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ। ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ।ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button