PunjabTop News

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੂੰਮਕਲਾਂ ਥਾਣੇ ਦੇ SHO ਅਤੇ ਇੱਕ ਸਹਾਇਕ ਇੰਸਪੈਕਟਰ ਖ਼ਿਲਾਫ਼ ਵੀ FIR ਦਰਜ

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੂੰਮਕਲਾਂ ਥਾਣੇ ਦੇ ਐਸਐਚਓ ਅਤੇ ਇੱਕ ਸਹਾਇਕ ਇੰਸਪੈਕਟਰ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਗਈ ਹੈ। ਜਦਕਿ ਥਾਣਾ ਸਦਰ ਦੇ ਮੁਨਸ਼ੀ ਨੂੰ ਵਿਜੀਲੈਂਸ ਨੇ ਬੀਤੇ ਦਿਨ ਕਾਬੂ ਕੀਤਾ ਸੀ। ਕਾਬੂ ਕੀਤੇ ਮੁਨਸ਼ੀ ਹਰਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ।

ਵਿਜੀਲੈਂਸ ਨੇ ਬੁੱਧਵਾਰ ਨੂੰ ਥਾਣਾ ਕੂੰਮਕਲਾਂ ਵਿਖੇ ਤਾਇਨਾਤ ਮੁਨਸ਼ੀ ਹਰਦੀਪ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਪਿੰਡ ਦੁਆਬਾ ਭੈਣੀ ਦੀ ਰਹਿਣ ਵਾਲੀ ਏਕਤਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸੂਤਰਾਂ ਅਨੁਸਾਰ ਗ੍ਰਿਫਤਾਰ ਮੁਨਸ਼ੀ ਹਰਦੀਪ ਸਿੰਘ ਵੱਲੋਂ ਤਫਤੀਸ਼ ਦੌਰਾਨ ਕੀਤੇ ਖੁਲਾਸੇ ਦੇ ਆਧਾਰ ‘ਤੇ ਐੱਸ.ਐੱਚ.ਓ ਪਰਮਜੀਤ ਸਿੰਘ ਅਤੇ ਸਹਾਇਕ ਸਬ-ਇੰਸਪੈਕਟਰ ਰਣਧੀਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।ਦੋਹਾਂ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

21 ਜੁਲਾਈ 2023 ਨੂੰ ਸ਼ਿਕਾਇਤਕਰਤਾ ਏਕਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਇਸ ਮਾਮਲੇ ਵਿੱਚ ਐਸਐਚਓ ਅਤੇ ਏਐਸਆਈ ਪਹਿਲਾਂ ਹੀ ਵਿਜੀਲੈਂਸ ਦੇ ਰਡਾਰ ’ਤੇ ਹਨ।ਲੜਾਈ ਵਿੱਚ ਉਸ ਦਾ ਭਰਾ ਦੀਪਕ ਵੀ ਜ਼ਖ਼ਮੀ ਹੋ ਗਿਆ ਸੀ, ਇਸ ਲਈ ਉਸ ਨੇ ਅਵਤਾਰ ਸਿੰਘ ਤੇ ਹੋਰਨਾਂ ਖ਼ਿਲਾਫ਼ ਵੀ ਐਫਆਈਆਰ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਕਿ ਐਸ.ਐਚ.ਓ ਪਰਮਜੀਤ ਸਿੰਘ (ਐਸ.ਆਈ.) ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਮੁਨਸ਼ੀ ਹਰਦੀਪ ਸਿੰਘ ਨੇ ਕਰਾਸ ਕੇਸ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ 50 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਕੀਤਾ ਸੀ।ਸ਼ਿਕਾਇਤਕਰਤਾ ਨੇ ਇਹ ਵੀ ਦਾਅਵਾ ਕੀਤਾ ਕਿ ਏਐਸਆਈ ਰਣਧੀਰ ਸਿੰਘ ਨੇ ਰਿਸ਼ਵਤ ਲਈ ਸੀ। ਉਸ ਤੋਂ 35 ਹਜ਼ਾਰ ਰੁਪਏ ਅਤੇ ਹਰਦੀਪ ਨੇ 20 ਹਜ਼ਾਰ ਰੁਪਏ ਵੱਖਰੇ ਲਏ। ਉਸ ਨੇ ਹਰਦੀਪ ਸਿੰਘ ਨਾਲ ਹੋਈ ਗੱਲਬਾਤ ਦੀ ਕਾਲ ਰਿਕਾਰਡਿੰਗ ਵੀ ਤਿਆਰ ਕੀਤੀ। ਕਾਲ ਰਿਕਾਰਡਿੰਗ ਦੇ ਆਧਾਰ ‘ਤੇ ਵਿਜੀਲੈਂਸ ਨੇ ਜਾਂਚ ਕਰਕੇ ਇਸ ਮਾਮਲੇ ‘ਚ ਹਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button