PunjabTop News

ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੋਂ ਪੁੱਛਗਿੱਛ

ਫਿਰੋਜ਼ਪੁਰ, 14 ਮਾਰਚ, 2033: ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ (ਦਿਹਾਤੀ) ਸਤਕਾਰ ਕੌਰ – ਜੋ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਸੀ, ਨੂੰ ਉਸਦੇ ਦਫਤਰ ਵਿੱਚ ਲਗਭਗ 4 ਘੰਟੇ ਤੱਕ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ।ਸਤਕਾਰ ਕੌਰ 2017 ਵਿੱਚ ਕਾਂਗਰਸ ਪਾਰਟੀ ਤਰਫ਼ੋਂ ਫਿਰੋਜ਼ਪੁਰ ਦਿਹਾਤੀ ਤੋਂ ਰਹੀ ਅਤੇ ਬਾਅਦ ਵਿੱਚ 2022 ਵਿੱਚ ਕਾਂਗਰਸ ਵੱਲੋਂ ਟਿਕਟ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ।

ਵਿਜੀਲੈਂਸ ਅੱਗੇ ਪੇਸ਼ ਹੋਣ ਮਗਰੋਂ ਸਤਕਾਰ ਕੌਰ ਨੇ ਕਿਹਾ, ਮੈਂ ਜਾਂਚ ਵਿੱਚ ਸ਼ਾਮਲ ਹੋਈ ਹਾਂ ਅਤੇ ਕੁਝ ਵੀ ਗੈਰ ਕਾਨੂੰਨੀ ਨਹੀਂ ਹੈ। ਅਸੀਂ ਆਪਣੀ ਜਾਇਦਾਦ ਵਿੱਚ ਹੋਰ ਕੋਈ ਵਾਧਾ ਨਹੀਂ ਕੀਤਾ ਹੈ। ਪਰ ਅਜਿਹੇ ਦੋਸ਼ ਸਰਕਾਰ ਦੇ ਬਦਲਣ ਨਾਲ ਲਾਏ ਜਾਂਦੇ ਹਨ ਅਤੇ ਇਹ ਸਿਆਸਤ ਤੋਂ ਪ੍ਰੇਰਿਤ ਹਨ। ਮੈਨੂੰ ਕਾਨੂੰਨੀ ਪ੍ਰਣਾਲੀ ਵਿੱਚ ਵਿਸ਼ਵਾਸ ਹੈ ਅਤੇ ਡਰਨ ਦੀ ਕੋਈ ਗੱਲ ਨਹੀਂ ਹੈ। ਅਸੀਂ ਜਾਂਚ ਵਿਚ ਸਹਿਯੋਗ ਕਰ ਰਹੇ ਹਾਂ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ, ਜੋ ਵੀ ਦੋਸ਼ ਉਨ੍ਹਾਂ ਤੇ ਲਾਏ ਗਏ ਹਨ, ਉਹ ਦੋਸ਼ ਬੇਬੁਨਿਆਦ ਹਨ।

ਡੀਐਸਪੀ ਕੇਵਲ ਕ੍ਰਿਸ਼ਨ ਨੇ ਕਿਹਾ ਕਿ ਅਸੀਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਹੋਣ ਦੀ ਸ਼ਿਕਾਇਤ ਵਿੱਚ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਪਰ ਵੇਰਵੇ ਨਾਲ ਕੋਈ ਜਾਣਕਾਰੀ ਨਹੀਂ ਦੱਸ ਸਕਦੇ। ਸਾਡੇ ਕੋਲ ਪੁੱਛਗਿੱਛ ਲਈ ਤਿੰਨ ਮਹੀਨੇ ਦਾ ਸਮਾਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button