Press ReleasePunjabTop News

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ  20,000 ਰੁਪਏ ਰਿਸ਼ਵਤ ਮੰਗੀ ਸੀ।

ਕਮਾਲ ਦੀਆਂ ਟਾਇਲਾਂ 10 ਰੁ. ਤੋਂ ਸ਼ੁਰੂ, ਰਿਕਾਰਡ ਘੱਟ ਕੀਮਤ ’ਚ ਬਾਥਰੂਮ ਕਰੋ ਤਿਆਰ, ਪਈ ਹੈ ਹਰ ਇੱਕ ਦੀ ਪਸੰਦ |

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button