ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਸਾਰੇ ਮੁਲਾਜਮਾਂ ਨੂੰ ਤਰਸ ਦੇ ਆਧਾਰ ‘ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤਾ ਗਿਆ ਹੈ, ਜਿਹਨਾਂ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸਾਮਲ ਹਨ। ਇਸ ਮੌਕੇ ਨਵ-ਨਿਯੁਕਤ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਭਾਵੇਂ ਮਿ੍ਰਤਕ ਮੁਲਾਜਮਾਂ ਦੇ ਨੁਕਸਾਨ ਨੂੰ ਪੂਰਿਆ ਨਹੀਂ ਜਾ ਸਕਦਾ ਪਰ ਸਰਕਾਰ ਨੇ ਮਿ੍ਰਤਕ ਮੁਲਾਜਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਉਨਾਂ ਨੂੰ ਰੋਜੀ-ਰੋਟੀ ਦਾ ਸਨਮਾਨਜਨਕ ਸਾਧਨ ਮੁਹੱਈਆ ਕਰਵਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
Punjab Politics : Navjot Sidhu ਤੋਂ ਤੰਗ ਆਇਆ Congress ਆਗੂ, ਚੁੱਕਿਆ ਵੱਡਾ ਕਦਮ || D5 Channel Punjabi
ਉਹਨਾਂ ਆਸ ਪ੍ਰਗਟਾਈ ਕਿ ਇਹ ਨਵ-ਨਿਯੁਕਤ ਕਰਮਚਾਰੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜੀਆਂ ‘ਤੇ ਤੇਜੀ ਨਾਲ ਕਾਰਵਾਈ ਕੀਤੀ ਹੈ।ਇਸ ਮੌਕੇ ‘ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਸੀ.ਈ. ਅਰੁਣ ਕੁਮਾਰ, ਸੀ.ਈ. ਪਰਮਜਯੋਤੀ ਅਰੋੜਾ ਅਤੇ ਸੀ.ਈ. ਏ.ਐਸ. ਬਰਾੜ ਹਾਜਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.