NewsBreaking NewsD5 specialPoliticsPunjab

ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਨੈਸ਼ਨਲ ਟੈਲੇਂਟ ਖੋਜ ਪ੍ਰੀਖਿਆ ਵਾਸਤੇ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸੂਬਾ ਪੱਧਰ ਦੀ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-1) ਲਈ ਰਜਿਸਟ੍ਰੇਸ਼ਨ ਵਾਸਤੇ ਪੋਰਟਲ 11 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ 13 ਦਸੰਬਰ 2020 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ www.epunjabschool.gov.in ਪੋਰਟਲ ’ਤੇ ਕਰਵਾਈ ਜਾ ਸਕਦੀ ਹੈ।

ਯੋਗਰਾਜ ਸਿੰਘ ਪੰਜਾਬ ਨੂੰ ਨਵੇਂ ਜਰਨੈਲ ਦੇਣ ਦੀ ਤਿਆਰੀ ‘ਚ !

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਇਹ ਪ੍ਰੀਖਿਆ ਦਸਵੀਂ ਵਿੱਚ ਪੜ੍ਹਦੇ ਬੱਚੇ ਦੇ ਸਕਦੇ ਹਨ। ਇਹ ਪ੍ਰੀਖਿਆ ਦੇਣ ਲਈ ਅਨੁਸੂਚਿਤ ਜਾਤਾਂ, ਅਨੁਸੂਚਿਤ ਕਬੀਲਿਆਂ ਅਤੇ ਵਿਕਲਾਂਗ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚੋਂ 55 ਫ਼ੀਸਦੀ ਅਤੇ ਹੋਰਨਾਂ ਸ੍ਰੇਣੀਆਂ ਦੇ 70 ਫ਼ੀਸਦੀ ਅੰਕ ਹੋਣੇ ਚਾਹੀਦੇ ਹਨ।

ਕਾਂਗਰਸ ਦੇ ਹੱਕ ‘ਚ ਡਟੇ ਬੈਂਸ ਦੇ ਵਰਕਰ!ਬਾਦਲਾਂ ਦੇ ‘ਆਪ’ ਖ਼ਿਲਾਫ਼ ਕਰਤਾ ਵੱਡਾ ਐਲਾਨ !

ਬੁਲਾਰੇ ਅਨੁਸਾਰ ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਵੱਲੋਂ ਲਈ ਜਾਣ ਵਾਲੀ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਲਗਪਗ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨ.ਸੀ.ਈ.ਆਰ.ਟੀ. ਵੱਲੋਂ ਵਜੀਫ਼ਾ ਦਿੱਤਾ ਜਾਵੇਗਾ। 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਹ ਵਜੀਫਾ 1250 ਰੁਪਏ ਪ੍ਰਤੀ ਮਹੀਨਾ, ਗ੍ਰੈਜੂਏਸ਼ਨ ਤੇ ਪੋਸਟ ਗ੍ਰੈਜੂਏਸ਼ਨ ਲਈ 2000 ਰੁਪਏ ਪ੍ਰਤੀ ਮਹੀਨਾ ਅਤੇ ਹੋਰਨਾਂ ਕਲਾਸਾਂ ਲਈ ਯੂ.ਜੀ.ਸੀ. ਦੇ ਨਿਯਮਾਂ ਅਨੁਸਾਰ ਮਿਲੇਗਾ। ਇਸ ਵਜੀਫ਼ੇ ਲਈ ਕੇਂਦਰ ਸਰਕਾਰ ਦੀ ਰਾਖਵਾਂਕਰਨ ਦੀ ਨੀਤੀ ਅਨੁਸਾਰ ਰਾਖਵਾਂਕਰਨ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button