NewsPunjab

ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਕਵਿਤਾ ਉਚਾਰਣ ਮੁਕਾਬਲਿਆਂ ਦਾ ਰੋਲ ਅਹਿਮ

ਆਨਲਾਈਨ ਕਵਿਤਾ ਉਚਾਰਣ ਦੇ ਮੁਕਾਬਲਿਆਂ ਵਿੱਚ ਵਿਦਿਆਰਥੀ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾ

ਸ੍ਰੀ ਗੁਰ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਨੇ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 11 ਜੂਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ  ਆਨਲਾਈਨ  ਕਵਿਤਾ ਉਚਾਰਣ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਹ ਮੁਕਾਬਲੇ ਵਿੱਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਅਹਿਮ ਰੋਲ ਨਿਭਾ ਰਹੇ ਹਨ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਾਰਵੀਂ ਜਮਾਤ ਦੇ ਸੰਦੀਪ ਸਿੰਘ, ਨੌਵੀਂ ਜਮਾਤ ਦੇ ਅਰਸ਼ਦੀਪ ਕੌਰ, ਹਰਸਿਮਰਨ ਕੌਰ, ਵਰਿੰਦਰਪਾਲ ਸੌਢੀ, ਨਵਜੋਤ ਕੌਰ, ਅੱਠਵੀਂ ਜਮਾਤ ਦੇ ਜੋਬਨਦੀਪ ਸਿੰਘ ਸਮੇਤ ਹੋਰ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੀ ਵੀਰ ਗਾਥਾ ਬਾਰੇ ਜਾਣਕਾਰੀ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪ੍ਰੇਰਿਆ ਜਾ ਰਿਹਾ ਹੈ ਤੇ ਡਿਪਟੀ ਡੀ ਈ ਓ ਗੁਰਪ੍ਰੀਤ ਕੌਰ, ਪ੍ਰਿੰਸੀਪਲ ਹਰਦੀਪ ਕੌਰ ਅਤੇ ਇਹਨਾਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਤੇ ਅਧਿਆਪਿਕਾ ਸ਼੍ਰੀਮਤੀ ਰੂਪਪ੍ਰੀਤ ਕੌਰ ਵੱਲੋਂ ਇਹ ਮੁਕਾਬਲੇ ਕਰਵਾਉਣ ਸਬੰਧੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਅੱਜ ਜਦੋਂ ਸਾਡੇ ਸਮਾਜ ਵਿੱਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਪਣਪ ਰਹੀਆਂ ਹਨ ਤਾਂ ਉਸ ਸਮੇਂ ਵਿੱਚ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਸਾਡੇ ਬੱਚਿਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਇੱਕ ਸਿਹਤਮੰਦ ਜਿੰਦਗੀ ਪ੍ਰਦਾਨ ਹੋਵੇਗੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button