PunjabTop News

ਵਿਦਿਆਰਥੀ ਪੜ੍ਹਣਗੇ ਸੂਬੇ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ, ਸਰੀਰਕ ਸਿੱਖਿਆ ਦੇ ਸਿਲੇਬਸ ‘ਚ ਹੋਵੇਗੀ ਸ਼ਾਮਿਲ :- ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸੂਬੇ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਪੜ੍ਹਾਈਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਇਸ ਦਾ ਮਕਸਦ ਅੱਜ ਦੇ ਸਮੇਂ ਅਨੁਸਾਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਤਾਕਤ ਸਾਬਤ ਕਰਨ ਲਈ ਪ੍ਰੇਰਿਤ ਕਰਨਾ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਦੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨੂੰ ਸਕੂਲੀ ਸਿੱਖਿਆ ਦਾ ਸਿਲੇਬਸ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰੀਰਕ ਸਿੱਖਿਆ ਦੀਆਂ ਪਾਠ ਪੁਸਤਕਾਂ ਵਿੱਚ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਿਨ੍ਹਾਂ ਖਿਡਾਰੀਆਂ ਦੀਆਂ ਜੀਵਨੀਆਂ ਸਕੂਲੀ ਸਿਲੇਬਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ 9ਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਹਾਕੀ ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ, ਮਹਾਨ ਅਥਲੀਟ ਮਿਲਖਾ ਸਿੰਘ, ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਜਮਾਤ 10ਵੀਂ ਜਮਾਤ ਦੀ ਸਰੀਰਕ ਵਿਸ਼ੇ ਦੀ ਪਾਠ-ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨ ਐਵਾਰਡ ਜੇਤੂ ਓਲੰਪੀਅਨ ਐਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਨੂੰ  ਸ਼ਾਮਲ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button