Breaking NewsD5 specialIndiaInternationalNews

ਵਿਦੇਸ਼ਾਂ ‘ਚ ਵੱਢੇ ਜਾ ਰਹੇ ਨੇ ਪੰਜਾਬੀਆਂ ਦੇ ਸਿਰ, ਸਾਡੀਆਂ ਸਰਕਾਰਾਂ ਨੂੰ ਪਤਾ ਵੀ ਨਹੀਂ (ਵੀਡੀਓ)

ਸਾਊਦੀ ਅਰਬ : ਸਾਊਦੀ ਅਰਬ ‘ਚ ਦੋ ਪੰਜਾਬੀਆਂ ਨੂੰ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਹੈ। ਦੋਵਾਂ ਦੇ ਸਿਰ ਕਲਮ ਕਰ ਦਿੱਤੇ ਗਏ ਹਨ ਜਿਸ ਦੀ ਵਿਦੇਸ਼ ਵਿਭਾਗ ਨੇ ਪੁਸ਼ਟੀ ਕਰ ਦਿੱਤੀ ਹੈ ਕਿ 28 ਫਰਵਰੀ ਨੂੰ ਹੁਸ਼ਿਆਰਪੁਰ ਦੇ ਸਤਵਿੰਦਰ ਸਿੰਘ ਅਤੇ ਲੁਧਿਆਣਾ ਦੇ ਹਰਜੀਤ ਸਿੰਘ ਦੇ ਸਿਰ ਵੱਢ ਦਿੱਤੇ ਗਏ। ਦੋਹਾਂ ਨੂੰ ਆਰਿਫ ਇਮਾਮੂਦੀਨ ਦੇ ਕਤਲ ਦੇ ਇਲਜ਼ਾਮ ਤਹਿਤ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਤਰਾਲੇ ਦੀ ਚਿੱਠੀ ਮੁਤਾਬਕ, ਤਿੰਨਾਂ ਨੇ ਮਿਲ ਕੇ ਚੋਰੀ ਕੀਤੀ ਸੀ, ਜਿਸ ਨੂੰ ਲੈ ਕੇ ਬਾਅਦ ਵਿਚ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ ਅਤੇ ਹਰਜੀਤ ਤੇ ਸਤਵਿੰਦਰ ਨੇ ਆਰਿਫ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਰੇਗਿਸਤਾਨ ਵਿੱਚ ਸੁੱਟ ਦਿੱਤਾ ਸੀ।

Read Also ਸਾਊਦੀ ਅਰਬ ‘ਚ ਪੰਜਾਬ ਦੇ 2 ਨੌਜਵਾਨਾਂ ਦੇ ਕਤਲ ਦੀ ਸੂਚਨਾ ਮਿਲਣ ਨਾਲ ਪਰਿਵਾਰ ਸਦਮੇ ‘ਚ

ਜਿਸ ਤੋਂ ਬਾਅਦ ਦੋਵਾਂ ਪੰਜਾਬੀਆਂ ਨੂੰ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਹੈ ਤੇ ਦੋਵਾਂ ਦੇ ਸਿਰ ਕਲਮ ਕਰ ਦਿੱਤੇ ਗਏ ਹਨ। ਵਿਦੇਸ਼ ਮੰਤਰਾਲੇ ਨੇ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰ ਨੂੰ ਦਿੱਤੀ ਹੈ। ਇਸ ਸਬੰਧੀ ਜਦੋ ਪਰਿਵਾਰ ਵਾਲਿਆਂ ਨੂੰ ਮੰਤਰਾਲੇ ਦੀ ਚਿੱਠੀ ਮਿਲੀ ਤਾਂ ਪਰਿਵਾਰ ਵਾਲਿਆਂ ਯਕੀਨ ਨਹੀਂ ਆ ਰਿਹਾ ਹੈ ਕਿ ਬਾਕਿ ਹੀ ਉਨ੍ਹਾਂ ਦੇ ਨੌਜਵਾਨ ਦਾ ਸਿਰ ਕਲਮ ਕਰ ਦਿੱਤਾ ਗਿਆ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨੌਣੀ ਤੇ ਗੈਰ ਮਾਨਵੀ ਘਟਨਾ ਦੀ ਸਖਤ ਅਲੋਚਨਾ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲੋਂ ਇਸ ਸਬੰਧ ‘ਚ ਵਿਸਤ੍ਰਿਤ ਰੋਪਰਟ ਮੰਗਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button