PunjabTop News

ਵਿਦੇਸ਼ ਬੈਠੇ ਗੁਰਪਤਵੰਤ ਸਿੰਘ ਪੰਨੂ ਦੀ ਵੀਡੀਓ ਨੂੰ ਲੈ ਪੁਲਸ ਅਲਰਟ

ਵਿਦੇਸ਼ੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਸਿੱਖ ਫਾਰ ਜਸਟਿਸ ਦੇ ਕਾਰਕੁਨਾਂ ਨੇ ਅੰਮ੍ਰਿਤਸਰ ਨੇੜੇ ਵੇਰਕਾ ਵਿਖੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਹੈ। ਹੁਣ ਉਹ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਦੇ ਸਾਹਮਣੇ ਵੀ ਪ੍ਰਦਰਸ਼ਨ ਕਰਨਗੇ ਅਤੇ ਦੱਸਣਗੇ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਇਹ ਖਾਲਿਸਤਾਨ ਹੈ ਅਤੇ ਇੱਥੇ ਤੁਹਾਡਾ ਸਵਾਗਤ ਹੈ।ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਵਾਇਰਲ ਵੀਡੀਓ ਵਿੱਚ ਪੰਨੂ ਦੇ ਦਾਅਵੇ ਨੂੰ ਝੂਠ ਦੱਸਿਆ ਹੈ। ਏਡੀਸੀਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਗਈ ਲੋਕੇਸ਼ਨ ਵੇਰਕਾ ਬਾਈਪਾਸ ’ਤੇ ਨਹੀਂ ਹੈ। ਪੁਲਿਸ ਟੀਮਾਂ ਵੇਰਕਾ ਬਾਈਪਾਸ ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਟਿਕਾਣਿਆਂ ਦੀ ਤਲਾਸ਼ ਕਰ ਰਹੀਆਂ ਹਨ।ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਨੇ ਵਾਇਰਲ ਹੋਈ ਵੀਡੀਓ ਵਿੱਚ ਕਿਹਾ ਹੈ ਕਿ 15-16 ਮਾਰਚ ਨੂੰ ਹੋਣ ਵਾਲੀ ਜੀ-20 ਮੀਟਿੰਗ ਦਾ ਸਵਾਗਤ ਖਾਲਿਸਤਾਨ ਦੇ ਬੈਨਰ ਲਹਿਰਾ ਕੇ ਕੀਤਾ ਜਾਵੇਗਾ। ਉਨ੍ਹਾਂ ਦੇ ਸਮਰਥਕ 15-16 ਮਾਰਚ ਨੂੰ ਰੇਲ ਗੱਡੀ ਰੋਕ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਅੰਮ੍ਰਿਤਸਰ, ਲੁਧਿਆਣਾ, ਫਿਰੋਜ਼ਪੁਰ ਅਤੇ ਬਠਿੰਡਾ ਦੇ ਰੇਲਵੇ ਸਟੇਸ਼ਨ ਬੰਦ ਰਹਿਣਗੇ।ਅੱਤਵਾਦੀ ਪੰਨੂ ਨੇ ਆਪਣੀ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ 100 ਕਰੋੜ ਰੁਪਏ ਨਾਲ ਨਵੀਆਂ ਸੜਕਾਂ ਬਣ ਰਹੀਆਂ ਹਨ, ਰੰਗ ਰੋਗਨ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਸਰਕਾਰਾਂ ਕੋਲ ਉਨ੍ਹਾਂ ਲਈ ਫੰਡ ਨਹੀਂ ਹਨ। ਇਸ ਤੋਂ ਪਹਿਲਾਂ ਵੀ ਪੰਨੂ ਨੇ ਦੋ ਵੀਡੀਓ ਜਾਰੀ ਕਰਕੇ ਜੀ-20 ਦੇ ਪ੍ਰਤੀਨਿਧੀਆਂ ਦੇ ਸਾਹਮਣੇ ਪ੍ਰਦਰਸ਼ਨ ਦੀ ਗੱਲ ਕਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button