
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਅਤੇ ਭਗੌੜੇ ਅਪਰਾਧੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਟਿਕਾਣੇ, ਪਾਸਪੋਰਟ ਅਤੇ ਪਛਾਣ ਬਦਲ ਸਕਦੇ ਹਨ, ਪਰ ਹਮੇਸ਼ਾ ਲਈ ਕਾਨੂੰਨ ਦੇ ਸ਼ਿਕੰਜੇ ਤੋਂ ਨਹੀਂ ਬਚ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਹੱਦਾਂ ਪਾਰ ਜਾ ਕੇ ਵੀ ਅਪਰਾਧੀਆਂ ਦਾ ਪਿੱਛਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ।ਮੁੱਖ ਮੰਤਰੀ ਨੇ ਮੋਲਡੋਵਾ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਵਾਲੀ ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਟੀਮ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਸੂਬਾ ਸਰਕਾਰ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਕਾਰਕੁੰਨ ਸੀ ਅਤੇ ਕਤਲ, ਇਰਾਦਾ ਕਤਲ, ਯੂਏਪੀਏ, ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਸੀ।ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਜਨਵਰੀ ਤੋਂ ਹੁਣ ਤੱਕ ਵਿਦੇਸ਼ਾਂ ਵਿੱਚੋਂ 10 ਭਗੌੜਿਆਂ ਨੂੰ ਪੰਜਾਬ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ 60,582 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਹਾਈਟੈੱਕ ਐਂਟੀ-ਡਰੋਨ ਪ੍ਰਣਾਲੀਆਂ ਨਾਲ ਲੈਸ ਕੀਤਾ ਗਿਆ ਹੈ, ਜਦਕਿ 1.5 ਲੱਖ ਲੋਕਾਂ ਦੀ ਸ਼ਮੂਲੀਅਤ ਵਾਲੀਆਂ ਪੇਂਡੂ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਰਕਾਰ ਨੇ ਗੈਂਗਸਟਰਾਂ, ਫਿਰੌਤੀਖੋਰਾਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਜ਼ੀਰੋ-ਟੋਲਰੈਂਸ ਦੀ ਨੀਤੀ ਅਪਣਾਈ ਹੈਮਾਨ ਨੇ ਏਜੀਟੀਐੱਫ, ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ, ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੋਲਡੋਵਾ ਤੋਂ ਭਗੌੜੇ ਅਪਰਾਧੀ ਦੀ ਪਹਿਲੀ ਹਵਾਲਗੀ ਦੋਵਾਂ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵਿਚਕਾਰ ਵਧ ਰਹੇ ਸਹਿਯੋਗ ਅਤੇ ਪੰਜਾਬ ਪੁਲਿਸ ਦੀ ਪੇਸ਼ੇਵਰ ਸਮਰੱਥਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਵਿਦੇਸ਼ਾਂ ਤੋਂ ਗਤੀਵਿਧੀਆਂ ਚਲਾਉਣ ਵਾਲੇ ਅਪਰਾਧੀਆਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਉਹ ਜਿੱਥੇ ਮਰਜ਼ੀ ਲੁਕ ਜਾਣ, ਪੰਜਾਬ ਪੁਲਿਸ ਉਨ੍ਹਾਂ ਨੂੰ ਲੱਭ ਕੇ ਕਾਨੂੰਨ ਦੇ ਹਵਾਲੇ ਕਰੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




