Breaking NewsD5 specialNewsPoliticsPunjab

ਵਿਧਾਇਕਾਂ ਤੋਂ ਬਾਅਦ ਭੜਕੇ 150 ਕਾਂਗਰਸੀ ਸਰਪੰਚ, ਕਹਿੰਦੇ ਬਾਦਲ ਹੀ ਚੰਗੇ ਸੀ

ਮਾਨਸਾ : ਕੈਪਟਨ ਸਰਕਾਰ ਜਿੱਥੇ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ। ਉੱਥੇ ਹੀ ਹੁਣ ਮਾਨਸਾ ‘ਚ ਕਾਂਗਰਸੀ ਸਰਪੰਚਾਂ ਨੇ ਆਪਣੀ ਹੀ ਸਰਕਾਰ ਦੇ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕਰੀਬ 150 ਪਿੰਡਾਂ ਦੇ ਸਰਪੰਚਾਂ ਨੇ ਮੀਟਿੰਗ ਕਰ ਕੇ ਪੰਜਾਬ ਸਰਕਾਰ ਨੂੰ 6 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਸੂਬਾ ਸਰਕਾਰ ਦੇ ਖ਼ਿਲਾਫ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦੇਣਗੇ। ਸਰਪੰਚਾਂ ਦਾ ਇਲਜ਼ਾਮ ਹੈ ਕਿ ਪਹਿਲੀ ਵਾਰ ਹੈ ਕਿ ਉਨ੍ਹਾਂ ਨੂੰ ਵਿਕਾਸ ਕਾਰਜਾਂ ਦੇ ਲਈ ਆਪਣੀ ਹੀ ਸਰਕਾਰ ਦੇ ਖ਼ਿਲਾਫ ਸੰਘਰਸ਼ ਕਰਨਾ ਪੈ ਰਿਹਾ ਹੈ।

ਵਿਧਾਇਕਾਂ ਤੋਂ ਬਾਅਦ ਭੜਕੇ 150 ਕਾਂਗਰਸੀ ਸਰਪੰਚ | ਕਹਿੰਦੇ, ਬਾਦਲ ਚੰਗੇ ਸੀ

ਇਨ੍ਹਾਂ ਸਰਪੰਚਾਂ ਦਾ ਕਹਿਣਾ ਹੈ ਕਿ ਛੋਟੇ-ਛੋਟੇ ਕੰਮਾਂ ਲਈ ਵੀ ਕੋਈ ਅਧਿਕਾਰੀ ਉਨ੍ਹਾਂ ਦੀ ਸੁਣਵਾਈ ਨਹੀਂ ਕਰਦਾ। ਪਿੰਡਾਂ ਦੇ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਸੂਬਾ ਸਰਕਾਰ ਵੱਲੋਂ ਕੋਈ ਵੀ ਗਰਾਂਟ ਨਹੀਂ ਦਿੱਤੀ ਜਾ ਰਹੀ। ਸਰਪੰਚਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਇਸ ਤੋਂ ਤਾਂ ਪਹਿਲਾਂ ਵਾਲੀ ਅਕਾਲੀ-ਭਾਜਪਾ ਸਰਕਾਰ ਹੀ ਠੀਕ ਸੀ ਜਿਸ ਦੌਰਾਨ ਲੋਕਾਂ ਦੀ ਕੁਝ ਤਾਂ ਸੁਣਵਾਈ ਹੁੰਦੀ ਸੀ ਪਰ ਹੁਣ ਤਾਂ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਵੀ ਕੋਈ ਸੁਣਵਾਈ ਨਹੀਂ ਹੋ ਰਹੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button