Breaking NewsNewsPoliticsPunjab

ਵਿਧਾਇਕਾ ਰੂਬੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਕੇਜਰੀਵਾਲ ਪਹੁੰਚੇ ਸੰਗਰੂਰ

ਸੰਗਰੂਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਦੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਵਿਚ ਸ਼ਿਰਕਤ ਕਰਨ ਲਈ ਸੰਗਰੂਰ ਪਹੁੰਚ ਚੁੱਕੇ ਹਨ। ਇਸ ਤੋਂ ਬਾਅਦ ਉਹ ਬਠਿੰਡਾ ਲਈ ਰਵਾਨਾ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੀ ਮੌਜੂਦ ਹਨ।

Read Also ‘ਆਪ’ ਦੇ ਘਰ ਖੁਸ਼ੀਆਂ ਤੇ ਖੇੜੇ, ਆਉਂਦੀ 11 ਨੂੰ ਉਠੇਗੀ ‘ਆਪ’ ਵਿਧਾਇਕਾ ਦੀ ਡੋਲ਼ੀ

ਸੰਗਰੂਰ ਰੇਲਵੇ ਸਟੇਸ਼ਨ ਪਹੁੰਚਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਨੂੰ ਪੂਰੀ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ। ਜੇਕਰ ਉਨ੍ਹਾਂ ਨੂੰ ਪੂਰੀ ਤਨਖਾਹ ਨਹੀਂ ਮਿਲੇਗੀ ਤਾਂ ਉਹ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਿਵੇਂ ਕਰਨਗੇ। ਇਸ ਦੌਰਾਨ ਕੇਜਰੀਵਾਲ ਨੇ ਦੱਸਿਆ ਕਿ ਉਹ ਪਰਾਲੀ ਸਾੜਨ ਦੇ ਮੁੱਦੇ ‘ਤੇ ਗੱਲਬਾਤ ਕਰਨ ਲਈ ਕੇਂਦਰੀ ਮੰਤਰੀ ਹਰਸ਼ ਵਰਧਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਮਿਲੇ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਸੀ ਕਿ ਅਸੀਂ ਜੋ ਕਿਸਾਨ ਪਰਾਲੀ ਸਾੜ ਰਹੇ ਹਨ, ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਮੁਆਵਜ਼ਾ ਦੇਵਾਂਗੇ ਪਰ ਦੋਵਾਂ ਨੇ ਅਜੇ ਤੱਕ ਕੁੱਝ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button