
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਉਸ ਤੋਂ ਪਹਿਲਾਂ ਹੀ ਪੰਜਾਬ ’ਚ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਦੱਸ ਦਈਏ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਨੂੰ ਲੈਕੇ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ ਉੱਥੇ ਹੀ ਦੂਜੇ ਪਾਸੇ ਆਪ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹਇਸ ਸਬੰਧੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਸੋਸ਼ਲ ਮੀਡੀਆ ਦੇ ਫੇਸਬੁੱਕ ਅਕਾਊਂਟ ’ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ’ਚ ਲਿਖਿਆ ਹੈ ਕਿ, “ਮੈਂ ਚੇਤਨ ਸਿੰਘ ਜੋੜਾਮਾਜਰਾ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।”
ਚੇਤਨ ਸਿੰਘ ਜੋੜਾਮਾਜਰਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਸਾਲ 2022 ਵਿੱਚ 39,713 ਵੋਟਾਂ ਹਾਸਿਲ ਕਰ ਜਿੱਤ ਹਾਸਿਲ ਕੀਤੀ ਸੀ। ਮਾਨ ਸਰਕਾਰ ’ਚ ਜੋੜਾਮਾਜਰਾ ਕੈਬਨਿਟ ਮੰਤਰੀ ਵੀ ਰਹੇ ਸਨ।
ਸਾਲ 2019 ਵਿੱਚ ਇੱਕ ਲੜਕੀ ਨੂੰ ਅਗਵਾ (Kidnap) ਹੋਣ ਤੋਂ ਬਚਾਉਂਦੇ ਸਮੇਂ ਉਨ੍ਹਾਂ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਉਹ ਖੇਤਰ ਵਿੱਚ ਇੱਕ ਨਿਡਰ ਅਤੇ ਸਮਾਜ ਸੇਵੀ ਆਗੂ ਵਜੋਂ ਉੱਭਰੇ।
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ: ਜੁਲਾਈ 2022 ਵਿੱਚ ਮੰਤਰੀ ਮੰਡਲ ਦੇ ਵਿਸਥਾਰ ਦੌਰਾਨ ਉਨ੍ਹਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ।
ਮਹਿਕਮਿਆਂ ਦਾ ਬਦਲਾਅ: ਜਨਵਰੀ 2023 ਵਿੱਚ ਹੋਏ ਮੰਤਰੀ ਮੰਡਲ ਫੇਰਬਦਲ ਤੋਂ ਬਾਅਦ ਉਨ੍ਹਾਂ ਨੂੰ ਬਾਗ਼ਬਾਨੀ (Horticulture), ਫੂਡ ਪ੍ਰੋਸੈਸਿੰਗ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਰਗੇ ਮਹੱਤਵਪੂਰਨ ਵਿਭਾਗਾਂ ਦਾ ਮੰਤਰੀ ਬਣਾਇਆ ਗਿਆ।
ਕੈਬਨਿਟ ਫੇਰਬਦਲ: ਸਤੰਬਰ 2024 ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਫੇਰਬਦਲ ਦੌਰਾਨ ਉਨ੍ਹਾਂ ਤੋਂ ਮੰਤਰੀ ਪਦ ਵਾਪਸ ਲਿਆ ਗਿਆ, ਅਤੇ ਹੁਣ ਉਹ ਸਮਾਣਾ ਹਲਕੇ ਤੋਂ ਵਿਧਾਇਕ ਵਜੋਂ ਸੇਵਾਵਾਂ ਨਿਭਾ ਰਹੇ ਹਨ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਚੋਣ ਤਿਆਰੀਆਂ ਦੇ ਵਿਚਕਾਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪਾਰਟੀ ਨੇ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ਵਿੱਚ ਕਿਸੇ ਵੀ ਕੈਬਨਿਟ ਮੰਤਰੀ ਦੇ ਨਾਮ ਸ਼ਾਮਲ ਨਹੀਂ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




