Fatehgarh SahibhealthNewsPunjab

ਵਿਧਾਇਕ ਨਾਗਰਾ ਨੇ ਘਰਾਂ ਵਿੱਚ ਏਕਾਂਤਵਾਸ ਕੋਵਿਡ ਮਰੀਜ਼ਾਂ ਲਈ ਕੋਰੋਨਾ ਫ਼ਤਹਿ ਕਿੱਟਾਂ ਜ਼ਿਲ੍ਹਾ ਹਸਪਤਾਲ ਨੂੰ ਸੌਂਪੀਆਂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ
ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਘਰਾਂ ਵਿੱਚ ਏਕਾਂਤਵਾਸ ਮਰੀਜ਼ਾਂ ਨੂੰ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਕੋਰੋਨਾ ਫ਼ਤਹਿ ਕਿੱਟਾਂ ਵੰਡਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਮਾਤ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਕਿੱਟ ਵਿੱਚ 18 ਵਸਤਾਂ ਹਨ, ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਸ. ਨਾਗਰਾ ਨੇ ਕਿਹਾ ਕਿ ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ।
ਸ. ਨਾਗਰਾ ਨੇ ਕਿਹਾ ਕਿ ਕੋਰੋਨਾ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ ਤੇ ਇਲਾਜ ਸਬੰਧੀ ਪੁਖ਼ਤਾ ਪ੍ਰਬੰਧ ਹਨ। ਸਿਹਤ ਸੰਭਾਲ ਸਬੰਧੀ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਜ਼ਿਲ੍ਹੇ ਵਿੱਚ ਹੁਣ ਤੱਕ 35,017 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 33,010 ਨੈਗੇਟਿਵ ਆਏ ਹਨ ਤੇ ਪੌਜ਼ੇਟਿਵ ਆਏ 1,799 ਮਰੀਜ਼ਾਂ ਵਿੱਚੋਂ 1,495 ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ ਤੇ 208 ਸੈਂਪਲਾਂ ਦੀ ਰਿਪੋਰਟ ਆਉਣ ਬਾਕੀ ਹੈ। ਜ਼ਿਲ੍ਹੇ ਵਿੱਚ 227 ਐਕਟਿਵ ਕੇਸ ਹਨ ਤੇ ਇਸ ਬਿਮਾਰੀ ਨਾਲ ਹੁਣ ਤੱਕ 77 ਮੌਤਾਂ ਹੋਈਆਂ ਹਨ।
ਇਸ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪ੍ਰਸ਼ੋਤਮ ਦਾਸ, ਐਸ.ਐਮ.ਓ. ਡਾ. ਕੁਲਦੀਪ ਸਿੰਘ ਹਾਜ਼ਰ ਸਨ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button