PunjabTop News

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ CM ਮਾਨ ਨੂੰ ਖੰਨਾ ਦੇ ਐਸਐਸਪੀ ਬਦਲਣ ਦੀ ਕੀਤੀ ਮੰਗ

ਲੁਧਿਆਣਾ : ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੰਨਾ ਦੇ ਐਸਐਸਪੀ ਨੂੰ ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੁਲਿਸ ਉਪਰ ਸਰਕਾਰ ਦਾ ਅਕਸ ਖਰਾਬ ਕਰਨ ਦੇ ਦੋਸ਼ ਲਾਏ ਹਨ। ਗਿਆਸਪੁਰਾ ਨੇ ਪੱਤਰ ਵਿੱਚ ਲਿਖਿਆ ਕਿ “ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਬੇਨਤੀ ਹੈ ਕਿ ਮੇਰੇ ਵਿਧਾਨ ਸਭਾ ਹਲਕਾ ਪਾਇਲ ਵਿੱਚ ਸਕਰੈਪ(ਕਬਾੜ), ਨਸ਼ੇ ਅਤੇ ਚਾਇਨਾ ਡੋਰ ਦਾ ਕੰਮ ਪੁਲਸ ਦੀ ਸ਼ਹਿ ਤੇ ਧੜੱਲੇ ਨਾਲ ਚੱਲ ਰਿਹਾ ਹੈ।ਇਸ ਸੰਬੰਧੀ ਮੇਰੇ ਵੱਲੋਂ ਕਈ ਵਾਰ ਐੱਸ.ਐੱਸ.ਪੀ. ਖੰਨਾ ਅਤੇ ਪੁਲਿਸ ਵਿਭਾਗ ਦੇ ਬਾਕੀ ਸੰਬੰਧਿਤ ਅਫਸਰਾਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਪ੍ਰੰਤੂ ਉਹਨਾਂ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਮੁਫ਼ਤ ਬਿਜਲੀ ਦੇਣ ਤੋਂ ਬਾਅਦ ਲੋਕਾਂ ਨੂੰ ਵੱਡਾ ਝਟਕਾ? ਮੁੜ ਹੋਵੇਗੀ ਚੋਣ! ਸਾਵਾਲਾਂ ਦੇ ਘੇਰੇ ’ਚ ਸਰਾਕਰ

ਐੱਸ.ਐੱਚ.ਓ ਦੋਰਾਹਾ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਸਬੂਤ ਵੀ ਦਿੱਤੇ ਗਏ।ਮੇਰੇ ਹਲਕੇ ਦੇ ਕਸਬਾ ਮਲੌਦ ਵਿੱਚ ਪਬੰਦੀਸ਼ੁਦਾ ਚਾਇਨਾ ਡੋਰ ਸ਼ਰੇਆਮ ਵਿੱਕ ਰਹੀ ਹੈ।ਫਿਰ ਵੀ ਮਲੌਦ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਇੱਥੇ ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪਾਇਲ ਥਾਣੇ ਵਿੱਚ ਇੱਕ ਏ.ਐੱਸ.ਆਈ ਹਰਪਾਲ ਸਿੰਘ ਨੂੰ ਰੰਗੇ ਹੱਥੀਂ 5000 ਰੁਪਏ ਰਿਸ਼ਵਤ ਲੈਂਦੇ ਫੜਿਆ ਸੀ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਸੀ।ਲਗਾਤਾਰ ਸਕਰੈਪ(ਕਬਾੜ) ਅਤੇ ਨਸ਼ਾ ਵਿਕਣ ਕਾਰਨ ਜਿੱਥੇ ਪੁਲਿਸ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ਵਿੱਚ ਆ ਰਹੀ ਹੈ ਉੱਥੇ ਹੀ ਸਰਕਾਰ ਖਿਲਾਫ ਇਲਾਕੇ ਦੇ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਜਿਸ ਨਾਲ ਸਰਕਾਰ ਦਾ ਅਕਸ ਖਰਾਬ ਹੋ ਰਿਹਾ ਹੈ।

Goldy Brar ਦਾ ਖਾਸ ਬੰਦਾ ਕਾਬੂ, Dera Premi ਦਾ ਕੀਤਾ ਸੀ ਕ+ਤ+ਲ | D5 Channel Punjabi

ਇਸ ਲਈ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਐੱਸ.ਐੱਸ.ਪੀ. ਖੰਨਾ ਦੀ ਬਦਲੀ ਤੁਰੰਤ ਪ੍ਰਭਾਵ ਨਾਲ ਕਰੀ ਜਾਵੇ ਅਤੇ ਐੱਸ.ਐੱਚ.ਓ ਦੋਰਾਹਾ,ਐੱਸ.ਐੱਚ.ਓ ਮਲੌਦ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਤਾਂ ਜੋ ਹਲਕੇ ਵਿੱਚ ਹੋ ਰਹੇ ਸਕਰੈਪ(ਕਬਾੜ), ਨਸ਼ੇ ਅਤੇ ਚਾਇਨਾ ਡੋਰ ਦੇ ਧੰਦੇ ਨੂੰ ਰੋਕਿਆ ਜਾ ਸਕੇ ਅਤੇ ਹਲਕੇ ਦੇ ਲੋਕਾਂ ਦਾ ਸਰਕਾਰ ਉੱਪਰ ਵਿਸ਼ਵਾਸ ਬਣਿਆ ਰਹੇ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button