
ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਫਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ 5 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਨੇ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਰਮਨ ਅਰੋੜਾ ਨੂੰ ਚਾਰ ਦਿਨਾਂ ਦੇ ਲਈ ਫਿਰ ਤੋਂ ਪੁਲਿਸ ਰਿਮਾਂਡ ਵਿਚ ਵਿਜੀਲੈਂਸ ਨੇ ਹਵਾਲੇ ਕਰ ਦਿੱਤਾ ਹਾਲਾਂਕਿ ਵਿਜੀਲੈਂਸ ਨੇ 7 ਦਿਨਾਂ ਦਾ ਰਿਮਾਂਡ ਮੰਗਿਆ। ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਅਦਾਲਤ ’ਚ ਦਲੀਲਾਂ ਪੇਸ਼ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਵਕੀਲ ਨੇ ਕਿਹਾ ਕਿ ਰਮਨ ਅਰੋੜਾ ਦੇ ਵਕੀਲ ਵੱਲੋਂ ਅਦਾਲਤ ਵਿਚ ਸਿਰਫ਼ ਪੁਰਾਣੀਆਂ ਦਲੀਲਾਂ ਹੀ ਦਿੱਤੀਆਂ ਗਈਆਂ। ਇਸ ਦੌਰਾਨ ਅਦਾਲਤ ਵਿਚ ਤਿੰਨ ਹੋਰ ਵਿਅਕਤੀਆਂ ਦੇ ਨਾਮ ਪੇਸ਼ ਕੀਤੇ ਗਏ। ਵਿਜੀਲੈਂਸ ਨੇ ਇਸ ਮਾਮਲੇ ਵਿਚ ਕੋਈ ਨਵੀਂ ਦਲੀਲ ਪੇਸ਼ ਨਹੀਂ ਕੀਤੀ। ਇਸ ਦੌਰਾਨ ਸੋਨੇ ਵਿਚ ਥੋੜ੍ਹਾ ਜਿਹਾ ਫ਼ਰਕ ਪਾਇਆ ਗਿਆ। ਰਜਿਸਟਰੀ ਬਾਰੇ ਕਿਹਾ ਗਿਆ ਕਿ ਅਦਾਲਤ ਵਿਚ ਸਭ ਕੁਝ ਦਿਖਾਇਆ ਗਿਆ ਹੈ।
ਵਿਜੀਲੈਂਸ ਵੱਲੋਂ ਜਾਇਦਾਦ ਸਬੰਧੀ ਕੁਝ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਜੀਲੈਂਸ ਵੱਲੋਂ ਰਾਜੂ ਮਦਾਨ, ਮਹੇਸ਼ ਮਖੀਜਾ ਤੇ ਰਾਜਨ ਅਰੋੜਾ ਦੇ ਨਾਂ ਅਦਾਲਤ ’ਚ ਪੇਸ਼ ਕੀਤੇ ਗਏ ਸਨ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਜਿਸ ਤੋਂ ਬਾਅਦ ਅਦਾਲਤ ਨੇ ਅਰੋੜਾ ਦਾ ਚਾਰ ਦਿਨ ਦਾ ਰਿਮਾਂਡ ਵਿਜੀਲੈਂਸ ਨੂੰ ਦੇ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ, ਇਸ ਦੌਰਾਨ ਅਦਾਲਤ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਅਦਾਲਤ ਵਿਚ ਵਿਜੀਲੈਂਸ ਨੇ ਦੱਸਿਆ ਕਿ ਇਸ ਮਾਮਲੇ ’ਚ ਵਿਧਾਇਕ ਦੇ ਕੁ਼ੜਮ ਰਾਜੂ ਮਦਾਨ, ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਤੇ ਮਹੇਸ਼ ਮਖੀਜਾ ਨੂੰ ਨਾਮਜ਼ਦ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਨੂੰ ਕਈ ਅਹਿਮ ਸਬੂਤ ਮਿਲੇ ਹਨ ਤੇ ਰਮਨ ਅਰੋੜਾ ਨੇ ਰਿਮਾਂਡ ਦੌਰਾਨ ਮੰਨਿਆ ਕਿ ਉਨ੍ਹਾਂ ਦਾ ਪੁੱਤਰ ਨਗਰ ਨਿਗਮ ਦਾ ਕੰਮ ਦੇਖਦਾ ਸੀ ਤੇ ਜਾਇਦਾਦ ਦੇ ਨਾਲ-ਨਾਲ ਉਹ ਨਗਰ ਨਿਗਮ ਜਾ ਕੇ ਕੰਮ ਕਰਵਾਉਂਦਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.