Breaking NewsD5 specialNewsPunjabTop News

ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ

ਬਟਾਲਾ : ਬੀਤੀ ਦੇਰ ਰਾਤ ਬਟਾਲਾ ਜਲੰਧਰ ਬਾਈਪਾਸ ਨੇੜੇ ਵਾਪਰੇ ਸੜਕ ਹਾਦਸੇ ’ਚ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੇ ਪੀ.ਏ.ਅਤੇ ਉਸ ਦੇ ਦੋ ਹੋਰ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ‘ਚ ਵਿਧਾਇਕ ਦਾ ਛੋਟਾ ਭਰਾ ਅਤੇ ਇਕ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਭਾਰੀ ਮੀਂਹ ਨੇ ਢਾਹਿਆ ਕਹਿਰ, ਮਿੰਟਾਂ ’ਚ ਮਚਾਤੀ ਤਬਾਹੀ D5 Channel Punjabi

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਬਟਾਲਾ ਦੇ ਮੌਜੂਦਾ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦਾ ਭਰਾ ਅੰਮ੍ਰਿਤਪਾਲ ਸਿੰਘ ਕਲਸੀ, ਪੀ.ਏ.ਉਪਦੇਸ਼ ਕੁਮਾਰ ਸਣੇ 5 ਨੌਜਵਾਨ ਇਕ ਪਾਰਟੀ ਤੋਂ ਵਾਪਸ ਆ ਰਹੇ ਸਨ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਗੱਡੀ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ ਵਿਧਾਇਕ ਦੇ ਪੀ.ਏ ਸਣੇ 3 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ ਹੈ।

Goldy Brar ਦੀ Audio Viral? Moose Wala ਦੇ ਕਤਲ ਦੀ ਅਸਲੀਅਤ! ਚੰਡੀਗੜ੍ਹ ’ਤੇ ਕੇਂਦਰ ਦਾ ਕਬਜ਼ਾ?

ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ’ਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤਪਾਲ ਸਿੰਘ ਕਲਸੀ ਤੇ ਨੌਜਵਾਨ ਮਾਣਿਕ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੀ ਖ਼ਬਰ ਸੁਣਦਿਆਂ ਸ਼ਹਿਰ ਵਾਸੀਆਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ ਸਥਾਨ ’ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button