ਗੁਰਦਾਸਪੁਰ , 2 ਫਰਵਰੀ 2023 : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੀਟਿੰਗ ਕੀਤੀ ਗਈ ਤੇ ਲੋੜਵੰਦ ਲੋਕਾਂ ਲਈ ਆਟਾ ਦਾਲ ਸਕੀਮ ਤਹਿਤ ਕਣਕ ਸਬੰਧੀ ਆ ਰਹੀ ਸਮੱਸਿਆ ਸਮੇਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਅੱਜ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹਲਕੇ ਅੰਦਰ ਲੋਕਾਂ ਲਈ ਚੱਲ ਰਹੀ ਆਟਾ ਦਾਲ ਸਕੀਮ ਤਹਿਤ ਕਣਕ ਸਬੰਧੀ ਆ ਰਹੀ ਸਮੱਸਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਗਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਲਾਗੂ ਕੀਤੀਆਂ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪੁਜਦਾ ਕਰਨ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇ ਅਤੇ ਕਣਕ ਸਬੰਧੀ ਜੋ ਵੀ ਸਮੱਸਿਆ ਹੈ, ਉਸਨੂੰ ਜਲਦ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.