ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜਗਰਾਉਂ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਤੇ ਨਾ ਹੀ ਮੁੱਖ ਮੰਤਰੀ ਨੇ ਕੋਈ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਦਫ਼ਤਰ ਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਤੇ ਨਾ ਹੀ ਮੁੱਖ ਮੰਤਰੀ ਨੇ ਕੋਈ ਜਾਂਚ ਦੇ ਹੁਕਮ ਦਿੱਤੇ ਹਨ। ਵਿਧਾਇਕਾਂ ਨੂੰ ਬਦਨਾਮ ਕਰਨ ਲਈ ਝੂਠੀ ਖ਼ਬਰ ਲਗਵਾਈ ਗਈ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਫ਼ਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪਾਰਟੀ ਤੇ ਆਗੂਆਂ ਨੂੰ ਬਦਨਾਮ ਕਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਜ਼ਰੂਰ ਕੀਤੀ ਜਾਵੇਗੀ ਅਤੇ ਇਹ ਚਿਹਰੇ ਸਾਹਮਣੇ ਲਿਆਂਦੇ ਜਾਣਗੇ।ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਚੋਣ ਪ੍ਰਚਾਰ ਲਈ ਗਏ ਹਨ ਅਤੇ ਉਨ੍ਹਾਂ ਦੀ ਵਾਪਸੀ ‘ਤੇ ਸਰਕਾਰ ਅਫਵਾਹਾਂ ਫੈਲਾਉਣ ਵਾਲਿਆਂ ਦਾ ਸੱਚ ਸਾਹਮਣੇ ਲਿਆਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.