Breaking NewsD5 specialNewsPress ReleasePunjabTop News

ਵਿਧਾਨ ਸਭਾ ਚੋਣਾਂ 2022: ‘ਆਪ’ ਨੇ 15 ਹੋਰ ਉਮੀਦਵਾਰਾਂ ਦੇ ਨਾਲ 5ਵੀਂ ਸੂਚੀ ਕੀਤੀ ਜਾਰੀ

ਤਾਜਾ ਸੂਚੀ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ 88 ਤੱਕ ਪੁੱਜੀ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 88 ਹੋ ਗਈ ਹੈ।

http://Dr Balbir Singh ਦੀ Exclusive Interview, CM Channi ਦੀ ਖੋਲ੍ਹੀ ਸ਼ਰੇਆਮ ਪੋਲ | D5 Channel Punjabi

ਪਾਰਟੀ ਹੈੱਡਕੁਆਰਟਰ ਤੋਂ ਜਾਰੀ ‘ਆਪ’ ਪੰਜਾਬ ਦੇ ਸੁੱਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਇਕ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਵਾਲੀ ਇਸ ਸੂਚੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾ ਸਾਂਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾ , ਜਲੰਧਰ (ਵੈਸਟ) ਤੋਂ ਸੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਲਾਲ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਐਸਏਐਸ ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ, ਲੁਧਿਆਣਾ (ਦੱਖਣ) ਤੋਂ ਰਜਿੰਦਰ ਪਾਲ ਕੌਰ ਛੀਨਾ, ਫਰਿੋਜਪੁਰ ਸਿਟੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ (ਅਰਬਨ) ਤੋਂ ਜਗਰੂਪ ਸਿੰਘ ਗਿੱਲ, ਅਮਰਗੜ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ ‘ਦੇਵ’ ਮਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button