Breaking NewsD5 specialNewsPunjabTop News

‘ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ’

ਚੰਡੀਗੜ੍ਹ: ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ਲੈਣ ਲਈ ਕਿਹਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਨਾਲ ਹੋਇਆ ਤਾਂ ਫਿਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

Khabran Da Sira🔴LIVE : ਕਿਸਾਨਾਂ ਲਈ CM ਚੰਨੀ ਦਾ ਐਲਾਨ, ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ, ਭਖਿਆ ਮਾਹੌਲ

ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੱਸੇ ਅਜਿਹਾ ਕਿਉਂ ਕੀਤਾ ਗਿਆ ਹੈ।

Breaking News : ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਾ ਵੱਡਾ ਫੈਸਲਾ, ਮੋਦੀ ਨੂੰ ਦਿੱਤਾ ਠੋਕਵਾਂ ਜਵਾਬ ||

ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button