Breaking NewsD5 specialNewsPress ReleasePunjab

ਵਿਧਾਨ ਸਭਾ ਦੇ ਮੌਜੂਦਾ ਅਜਲਾਸ ਵਿਚ ਲਾਇਬ੍ਰੇਰੀ ਐਕਟ ਪਾਸ ਕਰਾਉਣ ਦੀ ਅਪੀਲ

ਅੰਮ੍ਰਿਤਸਰ : ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ ਨੂੰ ਲਾਇਬ੍ਰੇਰੀ ਐਕਟ ਮੌਜੂਦਾ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ ਐਕਟ ਪਾਸ ਕਰਕੇ ਪਿੰਡ ਪਿੰਡ ਲਾਇਬ੍ਰੇਰੀਆਂ ਖੁੱਲ੍ਹ ਚੁਕੀਆਂ ਹਨ, ਇੱਥੋਂ ਤੀਕ ਸਾਡੇ ਗੁਆਂਢੀ ਰਾਜ ਹਰਿਆਣਾ ਨੇ ਵੀ 39 ਸਾਲ ਪਹਿਲਾ 1983 ਵਿੱਚ ਅਜਿਹਾ ਕਾਨੂੰਨ ਪਾਸ ਕੀਤਾ ਹੈ।

Police ਨੇ ਚੱਕਿਆ Goldy Brar ਦਾ ਸਾਥੀ, Raja Warring ਦਾ ਵਿੱਚ ਆਇਆ ਨਾਮ! | D5 Channel Punjabi

ਦੇਸ਼ ਭਰ ਵਿੱਚ ਪੰਜਾਬ ਹੀ ਐਸਾ ਸੂਬਾ ਹੈ, ਜਿਸ ਨੇ ਇਹ ਕਾਨੂੰਨ ਨਹੀਂ ਬਣਾਇਆ। ਪੰਜਾਬ ਵਿੱਚ ਇਸ ਦਾ ਖਰੜਾ 2012 ਵਿੱਚ ਤਿਆਰ ਕੀਤਾ ਗਿਆ। ਉਸ ਸਮੇਂ ਮਰਹੂਮ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਮੰਤਰੀ ਸਨ ਤੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਸੇਖਵਾਂ ਨੇ ਕਿਹਾ ਸੀ ਇਸ ਸੰਬੰਧੀ ਪੰਜਾਬ ਸਰਕਾਰ ਆਰਡੀਨੈਸ ਜਾਰੀ ਕਰੇਗੀ।ਪੰਜਾਬ ਭਰ ਦੇ ਲੇਖਕ 2012 ਤੋਂ ਲੈ ਕੇ ਹੁਣ ਤੀਕ ਜਿੰਨੀਆਂ ਵੀ ਸਰਕਾਰਾਂ ਬਣੀਆਂ ਹਨ, ਉਨ੍ਹਾਂ ਤੋਂ ਬਾਕੀ ਸੂਬਿਆਂ ਵਾਂਗ ਇਹ ਕਾਨੂੰਨ ਬਣਾਉਣ ਦੀ ਮੰਹ ਕਰਦੀਆਂ ਰਹੀਆਂ ਹਨ, ਪਰ ਕਿਸੇ ਵੀ ਮੁੱਖ ਮੰਤਰੀ ਨੇ ਉਨ੍ਹਾਂ ਦੀ ਨਹੀਂ ਸੁਣੀ।

Sanjay Popli Son Shot : Sanjay Popli ਦੇ ਬੇਟੇ ਦੀ ਮੌਤ ਬਾਰੇ ਵੱਡਾ ਖ਼ੁਲਾਸਾ! Bhagwant Mann ਫਸਿਆ ਕਸੂਤਾ!

ਸਰਕਾਰਾਂ ਨੇ ਸ਼ਰਾਬ ਦੇ ਠੇਕੇ ਤਾਂ ਖੋਲ ਦਿੱਤੇ ਪਰ ਲਾਇਬ੍ਰੇਰੀਆਂ ਨਹੀਂ ਖੋਲੀਆਂ, ਜਿੱਥੋਂ ਇਨ੍ਹਾਂ ਦੀ ਵਿਦਵਤਾ ਦਾ ਪਤਾ ਲਗਦਾ ਹੈ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕਿਤਾਬਾਂ ਗਿਆਨ ਦਾ ਸੋਮਾਂ ਹਨ,ਇਹੋ ਕਾਰਨ ਹੈ ਅਮਰੀਕਾ , ਕਨੇਡਾ ਆਦਿ ਮੁਲਕਾਂ ਵਿਚ ਹਰ ਸਕੂਲ ਇੱਥੋਂ ਤੀਕ ਕਿ ਪ੍ਰਾਇਮਰੀ ਸਕੂਲ ਵਿਚ ਵੀ ਲਾਇਬਰੇਰੀ ਹੈ ਤੇ ਲਾਇਬਰੇਰੀ ਦਾ ਪੀਰਡ ਹੈ। ਹਰ ਵਿਦਿਆਰਥੀ ਹਰ ਹਫ਼ਤੇ ਨਵੀਂ ਕਿਤਾਬ ਲਿਆਉਂਦਾ ਹੈ ਤੇ ਪਿਛਲੀ ਕਿਤਾਬ ਵਾਪਿਸ ਕਰਦਾ ਹੈ ।ਇਹੋ ਕਾਰਨ ਹੈ ਕਿ ਇਨ੍ਹਾਂ ਨੇ ਪੰਜਾਬ ਨੂੰ ਤਬਾਹੀ ਕੰਢੇ ਲੈ ਆਂਦਾ ਹੈ।ਆਮ ਪਾਰਟੀ ਦੀ ਸਰਕਾਰ ਬਹੁਤ ਹੀ ਪੜ੍ਹਿਆਂ ਲਿਖਿਆਂ ਦੀ ਸਰਕਾਰ ਹੈ। ਇਸ ਲਈ ਇਸ ਸਰਕਾਰ ਨੂੰ ਇਹ ਕਾਰਜ ਪਹਿਲ ਦੇ ਆਧਾਰ ‘ਤੇ ਕਰਨਾ ਚਾਹੀਦਾ ਹੈ।

Sanjay Popli : Moosewala ਤੋ ਬਾਅਦ IAS Sanjay Popli ਦੇ ਮੁੰਡੇ ਦੀ ਮੌਤ, ਚੱਲੀ ਗੋਲੀ | D5 Channel Punjabi

ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਡੀ ਪੀ ਆਈ (ਕਾਲਜਾਂ) ਨੇ 6 ਜੁਲਾਈ 2018 ਨੂੰ ਜੁਆਬ ਭੇਜਿਆ ਸੀ ਕਿ ਸ਼ਬਦ ਪ੍ਰਕਾਸ਼ ਪੰਜਾਬੀ ਲਾਇਬ੍ਰੇਰੀ ਐਂਡ ਇਨਫਮੇਸ਼ਨ ਸਰਵਿਸਜ਼ ਬਿਲ 2011 ਦਾ ਖਰੜਾ ਸਰਕਾਰ ਵੱਲੋਂ ਬਣਾਈ ਕਮੇਟੀ ਵੱਲੋਂ ਤਿਆਰ ਕਰਕੇ ਡੀ ਪੀ ਆਈ ਦਫ਼ਤਰ ਦੇ ਪੱਤਰ ਨੰ. 18/1-98 ਕਾ.ਐਜੂ(3) ਮਿਤੀ 2018 ਰਾਹੀਂ ਭੇਜਿਆ ਹੋਇਆ ਹੈ। ਇਸ ਲਈ ਇਹ ਮਾਮਲਾ ਸਰਕਾਰ ਵਿਚਾਰ ਅਧੀਨ ਹੈ।

CM Mann ਦਾ ਫੈਸਲਾ, ਮੰਤਰੀਆਂ ਦੇ ਨਾਲ ਅਫਸਰਾਂ ਦਾ ਨੰਬਰ | D5 Channel Punjabi

ਡਾ. ਗੁਮਟਾਲਾ ਅਨੁਸਾਰ ਉਨ੍ਹਾਂ ਨੇ 28 ਮਈ 2022 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਇੱਕ ਈ-ਮੇਲ ਇਸ ਸੰਬੰਧੀ ਭੇਜੀ ਸੀ, ਜੋ ਮੁੱਖ ਮੰਤਰੀ ਦਫ਼ਤਰ ਨੇ ਐਡੀਸ਼ਨਲ ਚੀਫ਼ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੂੰ ਲੋੜੀਂਦੀ ਕਾਰਵਾਈ ਲਈ ਭੇਜੀ ਹੈ। ਸ੍ਰੀ ਸਿਨਹਾ ਖ਼ਜਾਨਾ ਵਿਭਾਗ ਨਾਲ ਸੰਬੰਧਤ ਰੱਖਦੇ ਹਨ। ਖ਼ਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਪਾਸ ਇਹ ਵਿਭਾਗ ਹੈ। ਇਸ ਲਈ ਚੀਮਾ ਸਾਹਿਬ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਮੌਜੂਦਾ ਵਿਧਾਨ ਸਭਾ ਅਜਲਾਸ ਵਿਚ ਇਹ ਬਿੱਲ ਪਾਸ ਕਰਨ ਦੀ ਬੇਨਤੀ ਕਰੋ ਤਾਂ ਜੋ ਪਿੰਡ ਪਿੰਡ ਲਾਇਬ੍ਰੇਰੀਆਂ ਦਾ ਜਾਲ ਵਿਛਾਇਆ ਜਾ ਸਕੇ।ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਤੋਂ ਇਲਾਵਾ ਅੰਮ੍ਰਿਤਸਰ ਦੇ ਵਿਧਾਇਕ ਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਸਿੱਖਿਆ ਤੇ ਭਾਸ਼ਾ ਮੰਤਰੀ ਸ੍ਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਪੱਤਰ ਲਿੱਖ ਚੁੱਕੇ ਹਨ।ਜੇ ਅਜੇ ਵੀ ਇਹ ਐਕਟ ਪਾਸ ਨਹੀਂ ਹੁੰਦਾ ਤਾਂ ਇਹ ਪੰਜਾਬ ਦੀ ਬਦਕਿਸਮਤੀ ਹੀ ਸਮਝੋ ਕਿ ਉਨ੍ਹਾਂ ਨੂੰ ਨਾ-ਅਹਿਲ ਮੁੱਖ ਮੰਤਰੀ ਮਿਲੇ ਜਿਨ੍ਹਾਂ ਨੂੰ ਕਿਤਾਬਾਂ ਦੀ ਮਹੱਤਾ ਦਾ ਪਤਾ ਨਹੀਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button