Press ReleasePunjabTop News
ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਅੱਜ ਏਥੇ ਆਪਣੇ ਸੰਦੇਸ਼ ਵਿੱਚ ਸ੍ਰੀ ਸੰਧਵਾਂ ਨੇ ਕਿਹਾ ਕਿ ਚੌਥੇ ਗੁਰੂ ਸ੍ਰੀ ਰਾਮ ਦਾਸ ਜੀ ਨੇ ਪਵਿੱਤਰ ਸ਼ਹਿਰ ਅੰਮਿ੍ਰਤਸਰ ਦੀ ਬੁਨਿਆਦ ਰੱਖੀ ਜਿੱਥੇ ਵੱਡੀ ਗਿਣਤੀ ਸੰਗਤ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਦੀ ਹੈ। ਸ੍ਰੀ ਗੁਰੂ ਰਾਮ ਦਾਸ ਨੇ 638 ਸ਼ਬਦਾਂ ਦੀ ਰਚਨਾ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਉਨਾਂ ਦੀ ਬਾਣੀ ’ਚ ਬਿਨਾਂ ਕਿਸੇ ਲਿੰਗ, ਜਾਤ, ਰੰਗ ਅਤੇ ਨਸਲ ਭੇਦਭਾਵ ਦੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ ਹੈ।
ਉਨਾਂ ਸਾਦਾ ਜੀਵਨ, ਉਚ ਕਦਰਾਂ-ਕੀਮਤਾਂ ਅਤੇ ਉੱਚੀ ਸੋਚ ਅਪਨਾਉਣ’ਤੇ ਜ਼ੋਰ ਦਿੱਤਾ। ਸ੍ਰੀ ਸੰਧਵਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੀ ਬਾਣੀ ’ਤੇ ਚੱਲਣ ਅਤੇ ਆਪਸੀ ਪ੍ਰੇਮ-ਪਿਆਰ, ਸਦਭਾਵਨਾ ਅਤੇ ਭਾਈਚਾਰੇ ਨਾਲ ਜੀਵਨ ਜਿਊਣ ਦੀ ਅਪੀਲ ਕੀਤੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਵੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਗੁਰੂ ਸਾਹਿਬ ਦੀਆਂ ਸਿਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.