Press ReleasePunjabTop News

ਵਿਧਾਨ ਸਭਾ ਸਪੀਕਰ ਨੇ ਅਧਿਕਾਰੀਆਂ ਨੂੰ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ

ਪੰਜਾਬ ਐਗਰੋ ਨੂੰ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਕਿਹਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫ਼ਿਰੋਜ਼ਪੁਰ ਮਿਰਚ ਪੱਟੀ ਦੇ ਕਿਸਾਨਾਂ ਲਈ ਪ੍ਰੋਸੈਸਿੰਗ ਪਲਾਂਟ ਲਾਉਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ ਹੈ। ਉਨ੍ਹਾਂ ਇੱਕ ਮਹੀਨੇ ਦੇ ਅੰਦਰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
CM ਮਾਨ ਦੀ ਪੁਲਿਸ ਨੂੰ ਖੁੱਲ੍ਹੀ ਛੁੱਟੀ! ਸੂਬੇ ਭਰ ’ਚ ਅਲਰਟ ਜਾਰੀ, DSP ਦੀ ਅਖੀਰਲੀ ਚੇਤਾਵਨੀ! D5 Channel Punjabi
ਵਿਧਾਨ ਸਭਾ ਸਕੱਤਰੇਤ ਵਿਖੇ ਮਿਰਚ ਪੱਟੀ ਦੇ ਕਿਸਾਨਾਂ ਸਣੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਫਿਰੋਜ਼ਪੁਰ ਪੱਟੀ ਦੇ ਕਿਸਾਨਾਂ ਵੱਲੋਂ ਇੱਕ ਅੰਦਾਜ਼ੇ ਮੁਤਾਬਕ ਕਰੀਬ 40,000 ਏਕੜ ਰਕਬੇ ‘ਤੇ ਮਿਰਚ ਦੀ ਖੇਤੀ ਕੀਤੀ ਜਾਂਦੀ ਹੈ। ਇਸ ਨਾਲ ਪੰਜਾਬ ਦੀ, ਸਭ ਤੋਂ ਵੱਧ ਮਿਰਚ ਉਤਪਾਦਨ ਵਾਲੇ ਦੇਸ਼ ਮੈਕਸੀਕੋ ‘ਤੇ ਨਿਰਭਰਤਾ ਘਟੇਗੀ, ਜੋ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਲਈ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਇਸ ਖੇਤਰ ਵਿੱਚ ਮਿਰਚ ਦੀ ਪ੍ਰੋਸੈਸਿੰਗ ਲਈ ਪਲਾਂਟ ਸਥਾਪਤ ਕਰੇ ਤਾਂ ਜੋ ਪੰਜਾਬ ਦੀ ਮਿਰਚ, ਜੋ ਰਾਜਸਥਾਨ ਦੇ ਜੈਪੁਰ ਵਿਖੇ ਵਿਕਦੀ ਹੈ ਅਤੇ ਮੁੜ ਘੁੰਮ ਕੇ ਅੰਮ੍ਰਿਤਸਰ ਦੀ ਮੰਡੀ ਵਿੱਚ ਵਿਕਣ ਲਈ ਆਉਂਦੀ ਹੈ, ਉਸ ਨੂੰ ਇਥੇ ਹੀ ਪ੍ਰੋਸੈਸ ਕਰਕੇ ਘਰੇਲੂ ਖਪਤ ਲਈ ਸਪਲਾਈ ਕੀਤੀ ਜਾ ਸਕੇ।
ਫੇਲ੍ਹ ਹੋਈ Y+ Security, BJP Leader ਨਾਲ ਦਿਨ ਦਿਹਾੜੇ ਵੱਡਾ ਕਾਂਡ | D5 Channel Punjabi | Jiwan Gupta
ਸਪੀਕਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਖੇਤਰ ਦੀਆਂ ਮਿਰਚਾਂ ਲਈ ਪ੍ਰੋਸੈਸਿੰਗ ਪਲਾਂਟ ਅਤੇ ਮਿਰਚਾਂ ਨੂੰ ਸੁਕਾਉਣ ਲਈ ਡਰਾਇਰ ਲਾਉਣ, ਨਵੀਂਆਂ ਕਿਸਮਾਂ ਲਈ ਖੋਜ ਕੇਂਦਰ ਅਤੇ ਕੋਲਡ ਸਟੋਰੇਜ ਚੇਨ ਸਥਾਪਤ ਕਰਨ ਜਿਹੀਆਂ ਸਹੂਲਤਾਂ ਲਈ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਨ੍ਹਾਂ ਕਿਹਾ ਕਿ ਉਹ ਇੱਕ ਮਹੀਨੇ ਬਾਅਦ ਪ੍ਰਗਤੀ ਦੀ ਸਮੀਖਿਆ ਕਰਨਗੇ। ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਉਨ੍ਹਾਂ ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਰਣਬੀਰ ਸਿੰਘ ਨੂੰ ਆਦੇਸ਼ ਦਿੱਤੇ ਕਿ ਉਹ ਮਿਰਚਾਂ ਦਾ ਮੁੱਲ ਤੈਅ ਕਰਨ ਸਮੇਂ ਕਿਸਾਨ ਨੁਮਾਇੰਦਿਆਂ ਨੂੰ ਸ਼ਾਮਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਵਲੋਂ ਇੱਕਜੁਟ ਹੋ ਕੇ ਮਿਰਚ ਦਾ ਮੁੱਲ ਤੈਅ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਕਿਸਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ।
Cabinet Minister ਬਣਨ ਤੋਂ ਬਾਅਦ Gurmeet Khudian ਦੀ Family First Interview ! | D5 Channel Punjabi
ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਦੀ ਸਕੱਤਰ ਮੈਡਮ ਅੰਮ੍ਰਿਤ ਗਿੱਲ ਨੂੰ ਪਹਿਲ ਦੇ ਆਧਾਰ ‘ਤੇ ਮੰਡੀਆਂ ਦੇ ਥੜ੍ਹੇ ਪੱਕੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੰਡੀਆਂ ਕਿਸਾਨਾਂ ਲਈ ਬਣਾਈਆਂ ਗਈਆਂ ਹਨ, ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਦੀ ਵੱਧ ਤੋਂ ਵੱਧ ਵਰਤੋਂ ਕਿਸਾਨ ਵੱਲੋਂ ਕੀਤੀ ਜਾਵੇ ਨਾਕਿ ਵਪਾਰੀ ਵਰਗ ਨੂੰ ਪਹਿਲ ਦੇ ਕੇ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾਵੇ। ਮੀਟਿੰਗ ਦੌਰਾਨ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਪੰਜਾਬ ਐਗਰੋ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੰਗਲ ਸਿੰਘ, ਬਾਗ਼ਬਾਨੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਤੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਅਤੇ ਮਿਰਚ ਪੱਟੀ ਦੇ ਕਿਸਾਨ ਹਰਦੀਪ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button