Press ReleasePunjabTop News

ਵਿਧਾਨ ਸਭਾ ਸਪੀਕਰ ਵੱਲੋਂ ਉਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ


ਚੰਡੀਗੜ੍ਹ, 7 ਜਨਵਰੀ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤਾ ਹੈ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ  ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸ੍ਰੀ ਐਨ ਐਸ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਪਰਵਾਨਾ ਨੇ ਰੋਜ਼ਾਨਾ ਅਜੀਤ ਸਮੇਤ ਵੱਖ ਵੱਖ ਅਖ਼ਬਾਰਾਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button