ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਵਿਰਸਾ ਵਲਟੋਹਾ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਹਿਬਾਨਾਂ ਸਾਹਮਣੇ ਹੋਈ ਪੇਸ਼ੀ ਲਗਾਤਾਰ ਸਵਾਲਾਂ ਵਿੱਚ ਬਣੀ ਹੋਈ ਸੀ।ਇਸ ਸਾਰੀ ਕਾਰਵਾਈ ਤੋਂ ਬਾਅਦ ਹੁਣ ਇੱਕ ਹੋਰ ਨਵੀਂ ਵੀਡੀਓ ਸਾਹਮਣੇ ਆਈ ਹੈ।
ਵਾਇਰਲ ਹੋ ਰਹੀ ਵੀਡੀਓ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਤਤਕਾਲੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਹ ਕਹਿ ਰਹੇ ਹਨ ਕਿ ਉਹਨਾਂ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲ ਬਾਤ ਹੋਈ ਹੈ। ਉਹਨਾਂ ਨੇ ਕਿਹਾ ਕਿ ਮੇਰਾ ਨੰਬਰ ਅਮਿਤ ਸ਼ਾਹ ਦੇ PA ਕੋਲ ਚਲਾ ਗਿਆ ਅਤੇ ਉਹਨਾਂ ਦਾ ਨੰਬਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਆ ਗਿਆ।
ਵਿਰਸਾ ਸਿੰਘ ਵਲਟੋਹਾ ਦੇ ਸਵਾਲ ਦੇ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੇਰਾ ਤਾਂ ਕਾਂਗਰਸੀ ਮੁੱਖ ਮੰਤਰੀਆਂ ਨਾਲ ਵੀ ਪਿਆਰ ਸੀ। ਤਤਕਾਲੀ ਜੱਥੇਦਾਰ ਨੇ ਕਿਹਾ ਕਿ ਹੋਰਨਾਂ ਜੱਥੇਦਾਰਾਂ ਨਾਲ ਕੋਈ ਗੱਲ ਨਹੀਂ ਸੀ ਸਿਰਫ਼ ਉਹੀ ਲੀਡਰਾਂ ਨਾਲ ਗੱਲਬਾਤ ਕਰਦੇ ਸੀ। ਲੀਡਰਾਂ ਨਾਲ ਰਿਸ਼ਤੇ ਉਹ ਉਹਨਾਂ ਦੀ ਆਪਣੀ ਕਾਬਲੀਅਤ ਹੈ।ਨਾਲ ਹੀ ਗਿਆਨੀ ਗਰਪ੍ਰੀਤ ਸਿੰਘ ਸਪੱਸ਼ਟ ਕਰਦੇ ਹਨ ਕਿ ਉਹਨਾਂ ਦੀ ਇਹਨਾਂ ਲੀਡਰਾਂ ਨਾਲ ਗੱਲਬਾਤ ਰੋਜ਼ ਨਹੀਂ ਪਰ ਕਦੇ ਕਦੇ ਸਾਲ- ਛੇ ਮਹੀਨਿਆਂ ਵਿੱਚ ਹੁੰਦੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.