Breaking NewsD5 specialIndiaNewsPoliticsPunjab

ਵਿਵਾਦਤ ‘ਕਵਿਤਾ ਲਿਖਣ ਵਾਲੇ ਕਵੀ ਸੁਰਜੀਤ ਗੱਗ ‘ਤੇ ਫਿਰ ਜਾਨਲੇਵਾ ਹਮਲਾ

ਅੰਨਦਪੁਰ ਸਾਹਿਬ: ਪੰਜਾਬ ਦੇ ਪ੍ਰਸਿੱਧ ਅਤੇ ਵਿਵਾਦਤ ਕਵੀ ਸੁਰਜੀਤ ਗੱਗ ‘ਤੇ ਬੀਤੇ ਦਿਨ ਅਨੰਦਪੁਰ ਸਾਹਿਬ ਵਿੱਚ ਦੋ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਨੌਜਵਾਨਾਂ ਵੱਲੋਂ ਸੁਰਜੀਤ ਗੱਗ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਸੁਰਜੀਤ ਗੱਗ ਉਸ ਵੇਲੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ ਜਦੋਂ ਚਰਨ ਗੰਗਾ ਪੁਲ ਕੋਲ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਉਸ ‘ਤੇ ਹਮਲਾ ਕੀਤਾ ਗਿਆ। ਸਭਾ ਦੇ ਬੁਲਾਰੇ ਨੇ ਇਸ ਬਾਰੇ ਦੱਸਿਆ ਕਿ ਗੱਗ ‘ਤੇ ਇਹ ਹਮਲਾ ਉਸ ਵੱਲੋਂ ਕੀਤੀਆਂ ਗਈਆਂ ਧਾਰਮਿਕ ਟਿੱਪਣੀਆਂ ਕਾਰਨ ਹੋਇਆ ਹੈ ਅਤੇ ਇਹ ਲੇਖਕ ਦੇ ਵਿਚਾਰਾਂ ਦੀ ਆਜ਼ਾਦੀ ਉੱਪਰ ਹਮਲਾ ਹੈ ਜਿਸ ਦਾ ਸਮੂਹ ਲੋਕਪੱਖੀ ਤਾਕਤਾਂ ਨੂੰ ਵਿਰੋਧ ਕਰਨਾ ਚਾਹੀਦਾ ਹੈ।

Read Also ਦੇਖੋ Sharukh Khan ਨੇ ਕੀ ਲਿਖਿਆ ਆਪਣੀ ਕਵਿਤਾ ਵਿੱਚ | Bollywood NonStop

ਉਨ੍ਹਾਂ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਉਨ੍ਹਾਂ ਵਿਅਕਤੀਆਂ ਵੱਲੋਂ ਕੀਤਾ ਗਿਆ ਸੀ ਜਿਨ੍ਹਾਂ ਨੇ ਪਿਛਲੇ ਸਾਲ ਜੁਲਾਈ ਮਹੀਨੇ ਜੇਲ੍ਹ ਵਿੱਚ ਗੱਗ ‘ਤੇ ਦੋ ਵਾਰ ਹਮਲਾ ਕੀਤਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਗੱਗ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਸੀ। ਆਪਣੀਆਂ ਵਿਵਾਦਤ ਧਾਰਮਿਕ ਟਿੱਪਣੀਆਂ ਕਾਰਨ ਗੱਗ ਨੂੰ ਹਿੰਦੂ ਤੇ ਸਿੱਖਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਗੁਰੂ ਨਾਨਕ ਦੇਵ ਜੀ ਬਾਰੇ ਵਿਵਾਦਤ ਟਿੱਪਣੀ ਕਰਨ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ ਲਗਾਏ ਜਾਣ ਤੋਂ ਬਾਅਦ 9 ਜੁਲਾਈ 2017 ਨੂੰ ਗੱਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਮਾਨਤ ਮਿਲ ਗਈ ਸੀ ਅਤੇ ਦੁਸਹਿਰੇ ਸਬੰਧੀ ਵਿਵਾਦਤ ਲੇਖ ਲਿਖਣ ਕਾਰਨ ਇਸ ਸਾਲ ਜਨਵਰੀ ਮਹੀਨੇ ਵਿੱਚ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button