
ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਬੀਤੀ 15 ਜਨਵਰੀ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਾਇਰਲ ਵੀਡੀਓ ਤੇ ਹੋਰ ਮਾਮਲਿਆਂ ਸਬੰਧੀ ਕੀਤੀ ਮੁਲਾਕਾਤ ਸਬੰਧੀ ਵੀਡੀਓ ਜਾਰੀ ਕੀਤੀ ਗਈ ਹੈ। ਸਕੱਤਰੇਤ ਵਲੋਂ ਜਾਰੀ ਲਿਖਤੀ ਸੂਚਨਾ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ 15 ਜਨਵਰੀ 2026 ਨੂੰ ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪੁੱਜੇ ਤਾਂ ਉਨ੍ਹਾਂ ਦੀ ਇਤਰਾਜ਼ਯੋਗ ਵੀਡੀਓ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ “ਇਹ ਬਿਲਕੁਲ ਹੀ ਨਕਲੀ ਹੈ”। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਵੀਡੀਓ ਦੀ ਜਾਂਚ ਹੋਵੇ, ਉਹ ਫੋਰੈਂਸਿਕ ਲੈਬਾਂ ਦੇ ਪਤੇ ਦੇ ਦੇਣਗੇ ਅਤੇ ਅੱਜ ਕੱਲ੍ਹ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦਾ ਸਮਾਂ ਹੈ, ਮੇਰੇ ਤੋਂ ਇਲਾਵਾ ਹੋਰਾਂ ਦੀਆਂ ਵੀ ਏ.ਆਈ. ਵੀਡੀਓ ਬਣੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਹ ਆਪਣੀਆਂ ਨੰਗੀਆਂ ਅੱਖਾਂ, ਫੋਰੈਂਸਿਕ ਤੋਂ ਬਿਨਾਂ ਵੀ ਵੀਡੀਓ ਦੇ ਤੱਥਾਂ ਬਾਰੇ ਦੱਸ ਸਕਦੇ ਹਨ।
ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ। ਜਥੇਦਾਰ ਨੇ ਕਿਹਾ ਕਿ ਇਸ ਮਸਲੇ ਵਿਚ ਗੱਲ ਗੁਰੂ ਸਾਹਿਬਾਨ ਨਾਲ ਸਬੰਧਤ ਹੈ ਅਤੇ ਜੇਕਰ ਵੀਡੀਓ ਗਲਤ ਵੀ ਹੈ ਤਾਂ ਇਸ ’ਤੇ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰੰਤੂ ਵੀਡੀਓ ਸਹੀ ਜਾਂ ਗਲਤ ਦਾ ਨਿਚੋੜ ਫੋਰੈਂਸਿਕ ਜਾਂਚ ਰਾਹੀਂ ਹੀ ਨਿਕਲ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੇ ਸਿੰਘ ਸਾਹਿਬ ਨੂੰ ਕਿਹਾ ਕਿ ਜਾਂਚ ਆਪ ਦੀ ਦੇਖ-ਰੇਖ ਵਿਚ ਹੀ ਜਿਹੜੀ ਮਰਜ਼ੀ ਫੋਰੈਂਸਿਕ ਲੈਬ ਤੋਂ ਕਰਵਾ ਲਈ ਜਾਵੇ, ਅਸੀਂ ਕਰਵਾ ਦਿਆਂਗੇ। ਸਿੰਘ ਸਾਹਿਬ ਨੇ ਪੁੱਛਿਆ ਕਿ ਕੀ ਤੁਸੀਂ ਇਸ ਵੀਡੀਓ ਦੀ ਜਾਂਚ ਕਰਵਾਈ ਹੈ। ਇਸ ’ਤੇ ਮੁੱਖ ਮੰਤਰੀ ਜਵਾਬ ਦਿੰਦੇ ਹਨ ਕਿ ਸਾਡੇ ਕੋਲ ਕੋਰਟ ਦਾ ਆਰਡਰ ਹੈ ਕਿ ਇਹ ਵੀਡੀਓ ਹੀ ਗਲਤ ਹੈ। ਜਥੇਦਾਰ ਗੜਗੱਜ ਨੇ ਆਖਿਆ ਕਿ ਉਨ੍ਹਾਂ ਨੇ ਕੋਰਟ ਦਾ ਆਰਡਰ ਪੜ੍ਹਿਆ ਹੈ, ਅਦਾਲਤ ਨੇ ਇਸ ਵੀਡੀਓ ਦੀ ਜਾਂਚ ਨਹੀਂ ਕਰਵਾਈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਪ (ਸਿੰਘ ਸਾਹਿਬ) ਕਹਿੰਦੇ ਹਨ ਤਾਂ ਉਹ ਫੋਰੈਂਸਿਕ ਜਾਂਚ ਕਰਵਾਉਣ ਲਈ ਤਿਆਰ ਹਨ।
ਇਸ ਉਪਰੰਤ ਜਥੇਦਾਰ ਗੜਗੱਜ ਮੁੱਖ ਮੰਤਰੀ ਨੂੰ ਕੋਈ ਦੋ ਫੋਰੈਂਸਿਕ ਲੈਬਾਂ ਦੱਸਣ ਲਈ ਆਖਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਜਾਂਚ ਕਰਵਾਇਗਾ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਝੂਠੀ ਹੋਈ ਤਾਂ ਸਿੱਧ ਹੋ ਜਾਵੇਗਾ ਅਤੇ ਜੇਕਰ ਸੱਚੀ ਨਿਕਲੀ ਤਾਂ ਇਸ ਦਾ ਅਗਲਾ ਫ਼ੈਸਲਾ ਖ਼ਾਲਸਾ ਪੰਥ ਕਰੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਖਰੇ ਤੌਰ ਉੱਤੇ ਵੀ ਦੋ ਲੈਬਾਂ ਤੋਂ ਜਾਂਚ ਕਰਵਾਏਗਾ ਪਰੰਤੂ ਸਰਕਾਰ ਵੀ ਆਪਣੇ ਤਰਫ਼ੋਂ ਦੋ ਲੈਬਾਂ ਤੋਂ ਕਰਵਾ ਕੇ ਦੇਵੇ। ਸਕੱਤਰੇਤ ਵੱਲੋਂ ਜਾਰੀ ਸੂਚਨਾ ਵਿੱਚ ਹੇਠ ਲਿਖੇ ਪੱਖ ਵੀ ਉਜਾਗਰ ਕੀਤੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




