Breaking NewsD5 specialEntertainmentNewsPunjabTop News

ਵਿਵਾਦਾਂ ‘ਚ ਮੂਸੇਵਾਲਾ ਦਾ ਨਵਾਂ ਗੀਤ, ਪੰਜਾਬ ਤੋਂ ਪੁੱਛਿਆ ਗ਼ਦਾਰ ਕੌਣ ?

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੇ ਆਪਣੇ ਹੀ ਅੰਦਾਜ਼ ‘ਚ ਗੀਤ ਰਿਲੀਜ਼ ਕਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਚੁੱਪੀ ਤੋੜੀ ਹੈ। ਮੂਸੇਵਾਲਾ ਨੇ ਇਸ ਗੀਤ ਦੇ ਜ਼ਰੀਏ ਆਪਣੇ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਦੇ ਫੈਸਲੇ ਨੂੰ ਸਹੀ ਦੱਸਿਆ ਹੈ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਗੱਦਾਰ ਕੌਣ ਹੈ।

Modi ਫਸਿਆ ਕਸੂਤਾ, CBI ਨੇ ਚੱਕਿਆ ਖਾਸ, ਕਿਸਾਨਾਂ ‘ਤੇ ਵੱਡੀ ਕਾਰਵਾਈ | D5 Channel Punjabi

ਸਿੱਧੂ ਮੂਸੇਵਾਲਾ ਨੇ ਕਿਹਾ, ”ਮੈਨੂੰ ਕਿਸੇ ਨੇ ਕਿਹਾ ਕਿ ਤੁਸੀਂ ਹਾਰ ਗਏ ਕਿਉਂਕਿ ਤੁਹਾਡੀ ਪਾਰਟੀ ਠੀਕ ਨਹੀਂ ਸੀ। ਮੈਂ ਕਿਹਾ ਕਿ ਜੇਕਰ ਤੁਸੀਂ ਸਹੀ ਹੋ ਤਾਂ ਇਸ ਪਾਰਟੀ ਨੂੰ ਪਹਿਲਾਂ ਜਿੱਤ ਕਿਉਂ ਦਿੱਤੀ ਗਈ। ਇਹ ਪਾਰਟੀ ਤਿੰਨ ਵਾਰ ਪਹਿਲਾਂ ਕਿਉਂ ਜਿੱਤੀ? ਫਿਰ ਮੈਨੂੰ ਜਵਾਬ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਨੇ ਅੱਗੇ ਕਿਹਾ ਕਿ ਹੁਣ ਦੱਸੋ ਗੱਦਾਰ ਕੌਣ ਹੈ। ਕੌਣ ਜਿੱਤਿਆ ਤੇ ਕੌਣ ਹਾਰਿਆ। ਉਨ੍ਹਾਂ ਕਿਸਾਨਾਂ ਨੂੰ ਹਰਾਇਆ। ਉਸ ਨੇ ਸਿਮਰਜੀਤ ਮਾਨ ਨੂੰ ਵੀ ਹਰਾਇਆ ਸੀ। ਹੁਣ ਦੱਸੋ ਅਸਲੀ ਗੱਦਾਰ ਕੌਣ? ਲੜਾਈ ਇਸ ਤਰ੍ਹਾਂ ਬੈਠ ਕੇ ਨਹੀਂ ਲੜੀ ਜਾਂਦੀ। ਕੌਣ ਜਿੱਤਿਆ ਕੌਣ ਹਾਰਿਆ। ਦੱਸੋ ਗੱਦਾਰ ਕੌਣ ਹੈ।’

ਕਿਸਾਨ ਜਥੇਬੰਦੀਆਂ ਨੂੰ ਵੱਡਾ ਝਟਕਾ! ਜਾਰੀ ਕਰਤਾ ਨਵਾਂ ਫ਼ਰਮਾਨ | D5 Channel Punjabi

ਗੀਤ ਨੂੰ ਲੈ ਕੇ ਵੱਧ ਸਕਦਾ ਹੈ ਵਿਵਾਦ
ਦੱਸ ਦਈਏ ਕਿ ਕਾਂਗਰਸ ਪਾਰਟੀ ਨੇ ਮਾਨਸਾ ਵਿਧਾਨ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਨੂੰ ਟਿਕਟ ਦਿੱਤੀ ਸੀ ਪਰ ਸਿੱਧੂ ਮੂਸੇਵਾਲਾ ਹਾਰ ਦਾ ਸਾਹਮਣਾ ਕਰਨਾ ਪਿਆ। ਚੋਣ ਹਾਰਣ ਤੋਂ ਬਾਅਦ ਸਿੱਧੂ ਮੂਸੇਵਾਲਾ ਪਹਿਲੀ ਵਾਰ ਨਵੇਂ ਗੀਤ ਰਾਹੀਂ ਸਾਹਮਣੇ ਆਏ ਹਨ। ਸਿੱਧੂ ਮੂਸੇਵਾਲਾ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦੇ ਫੈਸਲੇ ‘ਤੇ ਵੀ ਸਵਾਲ ਚੁੱਕੇ ਗਏ ਹਨ। ਹੁਣ ਸਿੱਧੂ ਮੂਸੇਵਾਲਾ ਨੇ ਗੀਤ ਰਾਹੀਂ ਪੰਜਾਬ ਦੀ ਜਨਤਾ ਦੀ ਰਾਏ ‘ਤੇ ਸਵਾਲ ਖੜ੍ਹੇ ਕੀਤੇ ਹਨ। ਉੱਥੇ ਹੀ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਸਕਦਾ ਹੈ। ਹਾਲਾਂਕਿ ਕਈ ਲੋਕਾਂ ਦੇ ਨਾਲ-ਨਾਲ ਕਈ ਵੱਡੇ ਆਗੂਆਂ ਨੇ ਵੀ ਇਸ ਗੀਤ ਉੱਪਰ ਆਪਣੇ ਵਿਚਾਰ ਖੁੱਲ ਕੇ ਸਾਹਮਣੇ ਰੱਖੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button