ਵਿਸ਼ਵ ਆਬਾਦੀ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਸ਼ੁਰੂ : ਸਿਵਲ ਸਰਜਨ
ਤੇਜ਼ੀ ਨਾਲ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ. ਆਦਰਸ਼ਪਾਲ ਕੌਰ

ਐਸ.ਏ.ਐਸ ਨਗਰ: (ਕੁਲਦੀਪ ਸਿੰਘ ਭੋੜੇ): ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅਗਲੇ ਮਹੀਨੇ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਵਿਚ ਵੱਖ-ਵੱਖ ਗਤੀਵਿਧੀਆਂ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਸ ਵਾਰ ਵਿਸ਼ਵ ਆਬਾਦੀ ਦਿਵਸ ਨੂੰ ਦੋ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦੋ ਪੰਦਰਵਾੜੇ ਸ਼ੁਰੂ ਕੀਤੇ ਜਾ ਰਹੇ ਹਨ। ਪਹਿਲਾ ਪੰਦਰਵਾੜਾ ‘ਦੰਪਤੀ ਸੰਪਰਕ ਪਖਵਾੜਾ’ 27 ਜੂਨ ਤੋਂ 10 ਜੁਲਾਈ ਤਕ ਚੱਲੇਗਾ ਅਤੇ ਦੂਜਾ ਪੰਦਰਵਾੜਾ ‘ਜਨਸੰਖਿਆ ਸਥਿਰਤਾ ਪਖਵਾੜਾ’ 11 ਜੁਲਾਈ ਤੋਂ 24 ਜੁਲਾਈ ਤਕ ਚੱਲੇਗਾ।
Budget 2022 : ‘AAP’ ਦੇ Budget ‘ਚ ਨਹੀਂ ਕੋਈ ਗੱਲ! Khaira ਨੇ ਕਰਤੇ ਵੱਡੇ ਖ਼ੁਲਾਸੇ | D5 Channel Punjabi
ਸਿਵਲ ਸਰਜਨ ਨੇ ਦਸਿਆ ਕਿ ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਲੋਕਾਂ ਨੂੰ ਦੇਰੀ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਵਿਚਾਲੇ ਵਾਜਬ ਅੰਤਰਾਲ, ਪਰਿਵਾਰ ਨਿਯੋਜਨ ਵਿਚ ਮਰਦਾਂ ਦੀ ਹਿੱਸੇਦਾਰੀ, ਗਰਭਪਾਤ ਤੋਂ ਬਾਅਦ ਪਰਿਵਾਰ ਨਿਯੋਜਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਵਿਸ਼ਵ ਆਬਾਦੀ ਦਿਵਸ ਦਾ ਨਾਹਰਾ ਹੈ-‘ਪਰਿਵਾਰ ਨਿਯੋਜਨ ਦਾ ਅਪਣਾਉ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਏ।’
Budget 2022 : Budget Session ਤੋਂ ਬਾਅਦ CM Mann ਦਾ ਧਮਾਕਾ! ਲਿਆ ਹੋਰ ਵੱਡਾ ਫੈਸਲਾ | D5 Channel Punjabi
ਪਹਿਲੇ ਪੰਦਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਜਦਕਿ ਦੂਜੇ ਪੰਦਰਵਾੜੇ ਦੌਰਾਨ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਇਸ ਸਬੰਧ ਵਿਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਿਹਤ ਕੇਂਦਰਾਂ ਵਿਚ ਪਰਵਾਰ ਨਿਯੋਜਨ ਦੇ ਵੱਖ-ਵੱਖ ਢੰਗ ਤਰੀਕੇ ਅਤੇ ਸਾਧਨ ਮੁੱਹਈਆ ਕਰਵਾਏ ਜਾਂਦੇ ਹਨ।
Akali Dal News : Sangrur ਹਾਰ ਤੋਂ ਬਾਅਦ ਧਮਾਕਾ, Sukhbir Badal ਛੱਡ ਸਕਦੇ ਪ੍ਰਧਾਨਗੀ? | D5 Channel Punjabi
ਉਨ੍ਹਾਂ ਯੋਗ ਜੋੜਿਆਂ ਨੂੰ ਪਰਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿ ਅਪਣਾਉਣ ਲਈ ਅਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਾਣ ਦੀ ਅਪੀਲ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਕੁਦਰਤ ਦੇ ਵਿਨਾਸ਼ ਨੂੰ ਰੋਕਣ ਲਈ ਆਬਾਦੀ ਨੂੰ ਕੰਟਰੋਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੰਗੇ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ ’ਤੇ ਕਾਬੂ ਪਾਉਣ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਇਕੱਠਿਆਂ ਮਿਲ ਕੇ ਵਧ ਰਹੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਆਬਾਦੀ ਵਧੇਗੀ, ਸਾਡੇ ਦੇਸ਼ ਦੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਚੀਜ਼ਾਂ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.