Breaking NewsD5 specialNewsPunjabTop News

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ‘ਚ ਹਾਸਿਲ ਕੀਤਾ ਪਹਿਲਾ ਸਥਾਨ

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਅਪਾਣੇ ਨਾਮ ਕੀਤਾ
ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਹਰ ਸਾਲ ਐਲਾਨੇ ਜਾਂਦੇ ਹਨ ਇਹ ਪੁਰਸਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਦਾ ਨਾਮ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ।ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ‘ਚ ਪਹਿਲਾ ਸਥਾਨ ਹਾਸਲ ਕਰਕੇ ਹੈਟਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ।ਉਨਾਂ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦੇ ਹੋੋਏ ਅਜਿਹੇ ਯਤਨ ਭਵਿੱਖ ਵਿੱਚ ਵੀ ਜਾਰੀ ਰੱਖਣ ਲਈ ਕਿਹਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button