Press ReleasePunjabTop News

ਵਿਸ਼ਵ ਗੱਤਕਾ ਫੈਡਰੇਸ਼ਨ ਦਾ ਟੀਚਾ ਗੱਤਕੇ ਨੂੰ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ : ਹਰਜੀਤ ਗਰੇਵਾਲ

ਬਿਹਤਰੀਨ ਸਿਖਲਾਈ ਲਈ ਕੌਮਾਂਤਰੀ ਗੱਤਕਾ ਟ੍ਰੇਨਿੰਗ ਤੇ ਖੋਜ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ

ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ

ਚੰਡੀਗੜ੍ਹ: ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂਕਾਮਨਵੈਲਥ ਖੇਡਾਂ ਤੇ ਉਲੰਪਿਕ ਖੇਡਾਂ ਵਿੱਚ ਸ਼ਾਮਲ ਕਰਵਾਉਣਾ ਹੈ। ਇਸ ਤੋਂ ਇਲਾਵਾ ਗੱਤਕਾ ਆਫੀਸ਼ੀਅਲਾਂ ਨੂੰ ਢੁੱਕਵੀਂ ਸਿਖਲਾਈ ਦੇਣ ਤੇ ਵਿਗਿਆਨਿਕ ਖੋਜਾਂ ਲਈ ਉਨ੍ਹਾਂ ਵੱਲੋਂ ਕੌਮਾਂਤਰੀ ਪੱਧਰ ਦੀ ਇੱਕ ਬਿਹਤਰੀਨ ਗੱਤਕਾ ਟ੍ਰੇਨਿੰਗ ਤੇ ਰਿਸਰਚ ਅਕੈਡਮੀ ਸਥਾਪਿਤ ਕਰਨ ਦੀ ਯੋਜਨਾ ਵੀ ਹੈ।

ਸ੍ਰੀ ਸ੍ਰੀ ਰਵੀ ਸ਼ੰਕਰ ਨਾਲ ਜੁੜਿਆ ਰਹੱਸ, ਸੁਣੋ ਕਿਵੇਂ ਜਿਉਣੀ ਸਿਖਾ ਦਿੰਦੇ ਜ਼ਿੰਦਗੀ? ਖਾਸ ਤੋਂ ਜਾਣੋ ਅਧਿਆਤਮਿਕ ਦਾ ਸੱਚ

ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਵਿਸ਼ਵ ਦੌਰੇ ਦੌਰਾਨ ਅਮਰੀਕਾ ਪੁੱਜੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਇਹ ਐਲਾਨ ਗੁਰਦਵਾਰਾ ਸਾਹਿਬ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀਪਲੇਨਫੀਲਡਇੰਡਿਆਨਾ ਵਿਖੇ ਇੱਕ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਅਤੇ ਭਾਈ ਮੁਖਤਿਆਰ ਸਿੰਘ ਮੁਖੀ ਟੋਡਰਵਾਲ ਬਾਬਾ ਮਨਮੋਹਨ ਸਿੰਘ ਬਾਰਨਪਟਿਆਲਾਸ. ਅਮਰਦੀਪ ਸਿੰਘਚੇਅਰਮੈਨ ਗੁਰਦੁਆਰਾ ਸ਼੍ਰੀ ਹਰਗੋਬਿੰਦ ਸਾਹਿਬਗ੍ਰੀਨਵੁੱਡਇੰਡੀਆਨਾਯੂਐਸਏ ਅਤੇ ਸ. ਸਿਮਰਨਜੀਤ ਸਿੰਘ ਵੀ ਹਾਜਰ ਸਨ। ਇਸ ਮੌਕੇ ਉਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਸਿੰਘ ਗਰੇਵਾਲ ਅਤੇ ਡਾ. ਦੀਪ ਸਿੰਘ ਨੂੰ ਗੱਤਕੇ ਨੂੰ ਕੌਮੀ ਪੱਧਰ ਉੱਤੇ ਮਾਨਤਾ ਦਿਵਾਉਣ ਅਤੇ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਵੀ ਕੀਤਾ ਗਿਆ।

ਫਿਰ ਟੁੱਟਿਆ ਦਰਿਆ ਦਾ ਬੰਨ੍ਹ, ਦੇਖੋ MLA ਨੇ ਕਿਵੇਂ ਵਿਖਾਈ ਫੁਰਤੀ? | D5 Channel Punjabi | Khadur Sahib News

ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਮਈ ਮਹੀਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਉੱਦਮ ਸਦਕਾ ਭਾਰਤੀ ਓਲੰਪਿਕ ਐਸੋਸੀਏਸ਼ਨ ਵੱਲੋਂ ਗੱਤਕੇ ਨੂੰ ਬਤੌਰ ਖੇਡ ਵਜੋਂ ਮਾਨਤਾ ਦਿੰਦਿਆਂ 37ਵੀਆਂ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੱਤਕਾ ਖੇਡ ਨੂੰ ਖੇਲੋ ਇੰਡੀਆ ਯੁਵਾ ਖੇਡਾਂਆਲ ਇੰਡੀਆ ਅੰਤਰ ਯੂਨੀਵਰਸਿਟੀ ਖੇਡਾਂ ਅਤੇ ਰਾਸ਼ਟਰੀ ਸਕੂਲ ਖੇਡਾਂ ਵਿੱਚ ਵੀ ਸ਼ਾਮਿਲ ਕਰਵਾਇਆ ਜਾ ਚੁੱਕਾ ਹੈ।

BJP ਦੇ ਵੱਡੇ Leader ਨੇ ਦਿੱਤਾ ਅਸਤੀਫ਼ਾ, Amit Shah ਨਾਲ ਮੁਲਾਕਾਤ ਬਾਅਦ ਲਿਆ ਫ਼ੈਸਲਾ | D5 Channel Punjabi

ਗੱਤਕਾ ਪ੍ਰਮੋਟਰ ਸ. ਗਰੇਵਾਲਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਵੀ ਹਨਨੇ ਦੱਸਿਆ ਕਿ ਗੱਤਕੇ ਨੂੰ ਪੰਜਾਬ ਸਪੋਰਟਸ ਗ੍ਰੇਡੇਸ਼ਨ ਸੂਚੀ ਵਿੱਚ ਸ਼ਾਮਿਲ ਕਰਾਉਣ ਸਦਕਾ ਗੱਤਕਾ ਖਿਡਾਰੀ ਵੀ ਸਰਕਾਰੀ ਨੌਕਰੀਆਂ ਵਿੱਚ ਭਰਤੀ ਹੋਣ ਸਮੇਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਵੇਲੇ 3 ਫ਼ੀਸਦ ਖੇਡ ਕੋਟੇ ਦੇ ਤਹਿਤ ਲਾਭ ਲੈਣ ਦੇ ਯੋਗ ਹੋਏ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਜਾਣਕਾਰੀ ਹਿੱਤ ਸਕੂਲੀ ਸਿਲੇਬਸ ਦੀ ਪੰਜਵੀਂ ਤੇ ਦਸਵੀਂ ਜਮਾਤ ਦੀ ਪਾਠ ਪੁਸਤਕ ਵਿੱਚ ਗੱਤਕੇ ਬਾਰੇ ਇੱਕ ਪਾਠ (ਲੈਸਨ) ਸ਼ਾਮਲ ਕਰਵਾਇਆ ਹੈ।ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਵੱਖ-ਵੱਖ ਮੁਲਕਾਂ ਅਤੇ ਸਟੇਟਾਂ ਵਿੱਚ ਗੱਤਕਾ ਅਖਾੜਿਆਂ ਅਤੇ ਗੁਰੂ ਘਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਤਾਂ ਜੋ ਗੱਤਕੇ ਦਾ ਕੌਮਾਂਤਰੀ ਪੱਧਰ ਉੱਤੇ ਢੁੱਕਵਾਂ ਪ੍ਰਚਾਰ ਅਤੇ ਪਸਾਰ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ਅਤੇ ਗੱਤਕਾ ਖੇਡ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਸ਼ਾਮਿਲ ਕਰਵਾਇਆ ਜਾ ਸਕੇ।

ਟਕਸਾਲੀ ਅਕਾਲੀਆਂ ਦਾ ਪੱਕਾ ਸਟੈਂਡ, ਖ਼ਤਰੇ ‘ਚ ਪ੍ਰਧਾਨ ਦੀ ਕੁਰਸੀ? Akali Bibi ਨੇ ਖੋਲ੍ਹੇ ਰਾਜ਼ | D5 Channel Punjabi

ਇਸ ਮੌਕੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਖੁਲਾਸਾ ਕੀਤਾ ਕਿ ਗੱਤਕਾ ਫੈਡਰੇਸ਼ਨ ਯੂਐਸਏ ਵੱਲੋਂ ਅਮਰੀਕਾ ਦੇ ਸਾਰੇ ਰਾਜਾਂ ਵਿੱਚ ਰਾਜ ਪੱਧਰੀ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਨ ਕਮੇਟੀਆਂ ਨਾਲ ਜੁੜ ਕੇ ਨਵੇਂ ਉੱਥੇ ਨਵੇਂ ਗੱਤਕਾ ਸਿਖਲਾਈ ਕੇਂਦਰ/ ਅਖਾੜੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਮੂਹ ਹਾਜ਼ਰੀਨ ਨੇ ਗੱਤਕਾ ਫੈਡਰੇਸ਼ਨ ਅਮਰੀਕਾ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button