PunjabPunjabTop News

ਵਿੱਕੀ ਮਿੱਡੂਖੇੜਾ ਕਤਲ ਚ ਦੋਸ਼ੀ ਕਰਾਰ ਗੈਂਗਸਟਰਾਂ ਖ਼ਿਲਾਫ਼ ਜਲਦ ਸੁਣਾਇਆ ਜਾਵੇਗਾ ਫੈਸਲਾ

ਅੱਜ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਮੋਹਾਲੀ ਹਾਈਕੋਰਟ ਵਿਖੇ ਸੁਣਵਾਈ ਹੋਈ, ਜਿਸ ਵਿਚ ਮਿੱਡੂਖੇੜਾ ਦੇ ਵਕੀਲ ਨੇ ਮੁਲਜ਼ਮਾਂ ਲਈ ਫ਼ਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਅਦਾਲਤ ਨੇ ਫਿਲਹਾਲ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਤੇ 4 ਵਜੇ ਫ਼ੈਸਲਾ ਸੁਣਾਇਆ ਜਾਵੇਗਾ।ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ।ਵਿੱਕੀ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਅਤੇ ਆਪਣੀ ਕਾਰ ਵੱਲ ਵਧਿਆ, ਦੋ ਨਕਾਬਪੋਸ਼ ਆਦਮੀ ਉੱਥੇ ਗਏ। ਜਿਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿੱਕੀ ਕਾਰ ਤੋਂ ਬਾਹਰ ਨਿਕਲਿਆ ਅਤੇ ਭੱਜਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਲਗਭਗ ਇੱਕ ਕਿਲੋਮੀਟਰ ਦੌੜਿਆ। ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ।

ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਤਲ ਤੋਂ ਅਗਲੇ ਦਿਨ, ਬੰਬੀਹਾ ਗੈਂਗ ਨੇ ਘਟਨਾ ਦੀ ਜ਼ਿੰਮੇਵਾਰੀ ਲਈ। ਸ਼ੁਰੂਆਤੀ ਜਾਂਚ ਵਿੱਚ ਬੰਬੀਹਾ ਗੈਂਗ ਚਲਾਉਣ ਵਾਲੇ ਲੱਕੀ ਪਟਿਆਲ ਦਾ ਨਾਮ ਸਾਹਮਣੇ ਆਇਆ ਸੀ। ਦੋਵੇਂ ਗਿਰੋਹ ਇੱਕ ਦੂਜੇ ਦੇ ਵਿਰੋਧੀ ਹਨ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button