Press ReleasePunjabTop News

ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾਲ ਸਿੰਘ ਚੀਮਾ

ਜੁਲਾਈ 2022 ਦੇ ਮੁਕਾਬਲੇ ਜੁਲਾਈ 2023 ਵਿੱਚ ਜੀ.ਐਸ.ਟੀ ਵਿੱਚ 36.07 ਫੀਸਦੀ ਵਾਧਾ

’ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਲਦ ਜਾਰੀ ਹੋਵੇਗੀ ਮੁਬਾਈਲ ਐਪ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।
CM Mann ਤੇ Governor ’ਚ ਸੁਲਾਹ! BJP President ਦਾ ਆਇਆ ਵੱਡਾ ਬਿਆਨ | D5 Channel Punjabi | Sunil Jakhar
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।
Nuh Violence ਤੇ High Court ਦਾ ਵੱਡਾ ਫੈਸਲਾ, DC ਨੂੰ ਦਿੱਤਾ ਆਦੇਸ਼! | D5 Channel Punjabi
ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।
‘Bandi Singh ਦੇ ਹੱਕ ’ਚ 25 Lakh ’,Sukhbir Badal ਵੀ ਹੋਇਆ ਹੈਰਾਨ | D5 Channel Punjabi
ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।
ਸਰਕਾਰ ਤੋਂ ਨਾਰਾਜ਼ ਚੱਲ ਰਹੇ AAP ਵਰਕਰਾਂ ਨੂੰ ਮਿਲਣਗੇ ਵੱਡੇ ਅਹੁਦੇ ! | D5 Channel Punjabi | MLA Pathanmajra
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀ.ਐਸ.ਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button