ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ
ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ
ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।
CM Mann ਨੇ ਠੋਕੀ ਕੇਂਦਰ ਦੀ ਮੰਜੀ, Amit Shah ਤੇ PM Modi ਰਹਿਗੇ ਦੇਖਦੇ! ਕਹਿੰਦਾ। D5 Channel Punjabi
ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।
ਸਿੱਖ ਜਥੇਬੰਦੀਆਂ ਦਾ ਐਕਸ਼ਨ ! Lakha Sidhana ਦੇ ਵੱਡੇ ਖ਼ੁਲਾਸੇ! ਸਾਵਧਾਨ ! ਹੋਜੋ ਪੰਜਾਬੀਓ! | D5 Channel Punjabi
ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।
Bhagwant Mann ਦਾ ਕੇਂਦਰ ਨੂੰ ਜਵਾਬ, ਸਾਡੇ ਤੋਂ ਮਿੰਨਤਾਂ ਨਹੀਂ ਹੁੰਦੀਆਂ, ਕਿਸਾਨਾਂ ਦੇ ਹੱਕ ਚ ਵੱਡਾ ਫੈਸਲਾ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.