Breaking NewsD5 specialNewsPress ReleasePunjabTop News

ਵਿੱਤ ਮੰਤਰੀ ਵੱਲੋਂ ਏਡਿਡ ਸਕੂਲਾਂ ਦੇ ਰੈਗੂਲਰ ਅਤੇ ਪੈਨਸ਼ਨਰਾਂ ਲਈ ਛੇਵਾਂ ਪੇ ਕਮਿਸ਼ਨ ਲਾਗੂ ਕਰਨ ਦਾ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਹਾਇਤਾ ਅਤੇ ਮਾਨਤਾ ਪ੍ਰਾਪਤ 476 ਸਕੂਲਾਂ ਦੇ ਰੈਗੂਲਰ ਅਤੇ ਸੇਵਾ ਮੁਕਤ ਕਰਮਚਾਰੀਆਂ ਲਈ ਛੇਵੇਂ ਪੇ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਗੌਰਮਿੰਟ ਏਡਿਡ ਸਕੂਲਜ਼ ਪ੍ਰੋਗਰੈਸਿਵ ਫਰੰਟ ਪੰਜਾਬ ਦਾ ਇੱਕ ਉੱਚ ਪੱਧਰੀ ਵਫ਼ਦ ਸੂਬਾ ਪ੍ਰਧਾਨ ਉਪਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਉਨ੍ਹਾਂ ਦੇ ਸੱਦੇ ਤੇ ਚੰਡੀਗੜ੍ਹ ਮੁੱਖ ਸਕੱਤਰੇਤ ਵਿਖੇ ਮਿਲਿਆ।

Sunil Jakhar ਖ਼ਿਲਾਫ਼ ਵੱਡੀ ਕਾਰਵਾਈ, ਹਾਈਕਮਾਨ ਨੇ ਲਿਆ ਵੱੱਡਾ ਫੈਸਲਾ | D5 Channel Punjabi

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਫਰੰਟ ਦੇ ਪ੍ਰੈੱਸ ਸਕੱਤਰ ਗੁਰਦੀਸ਼ ਸਿੰਘ ਨੇ ਅੱਗੇ ਦੱਸਿਆ ਕਿ ਵਿੱਤ ਮੰਤਰੀ ਸਾਹਿਬ ਨਾਲ ਏਡਿਡ ਸਕੂਲਾਂ ਦੀਆਂ ਮੁੱਖ ਮੰਗਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿੱਤ ਮੰਤਰੀ ਨੇ ਵਫਦ ਨੂੰ ਪੂਰਾ ਯਕੀਨ ਦਿਵਾਇਆ ਕਿ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਜਲਦ ਹੀ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਸਾਰੇ ਲਾਭ ਦਿੱਤੇ ਜਾਣਗੇ। ਬਾਕੀ ਅਹਿਮ ਮੰਗਾਂ ਨੂੰ ਵੀ ਜਲਦ ਹੀ ਅਮਲੀ ਰੂਪ ਦਿੱਤਾ ਜਾਵੇਗਾ। ਵਫਦ “ਚ ਪੈਨਸ਼ਨਰ ਸੈੱਲ ਦੇ ਪ੍ਰਧਾਨ ਪ੍ਰਿੰਸੀਪਲ ਕੇ ਕੇ ਸ਼ਰਮਾ, ਪ੍ਰਿੰਸੀਪਲ ਧਰਮਿੰਦਰ ਸਿੰਘ, ਮਲਕੀਅਤ ਸਿੰਘ ਗੁਰਾਇਆ ਅਤੇ ਜਸਬੀਰ ਸਿੰਘ ਜੱਸੀ ਵੀ ਸ਼ਾਮਿਲ ਹੋਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button