Press ReleasePunjabTop News

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ :  ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

AAP ਦਾ ਸਾਬਕਾ ਲੀਡਰ ਜਾਊ ਜੇਲ੍ਹ, ਜਲਦੀ ਹੋਊ Arrest? ਵਿਜੀਲੈਂਸ ਦਾ ਵੱਡਾ ਐਕਸ਼ਨ | D5 Channel Punjabi

ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button