PunjabTop News

ਵੀਰਵਾਰ ਨੂੰ ਮਿਲ ਸਕਦੇ ਹਨ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਕੈਦੀ ਆਪਣੇ ਪਰਿਵਾਰਾਂ ਨੂੰ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਐਨਐਸਏ ਲਾਏ ਜਾਣ ਮਗਰੋਂ ਡਿਬਰੂਗੜ੍ਹ ਭੇਜੇ ਗਏ ਪੰਜਾਬੀ ਨੋਜਵਾਨਾਂ ਦੇ ਪਰਿਵਾਰ ਕਰੀਬ ਇੱਕ ਮਹੀਨੇ ਬਾਅਦ ਉਨ੍ਹਾਂ ਨੂੰ ਮਿਲਣਗੇ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਡਿਬਰੂਗੜ੍ਹ ਅਸਾਮ ਵਿੱਚ ਭੇਜੇ ਗਏ ਵਕੀਲਾਂ ਦੇ ਵਫ਼ਦ ਨੇ ਵੀ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਤੋਂ ਮਨਜ਼ੂਰੀ ਲਈ ਹੈ।ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਾਨੂੰਨੀ ਟੀਮ ਦੀ ਅਗਵਾਈ ਕਰ ਰਹੇ ਹਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਵਕੀਲਾਂ ਦਾ ਵਫ਼ਦ 10 ਅਪਰੈਲ ਨੂੰ ਗ੍ਰਿਫ਼ਤਾਰ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਿਆ ਸੀ। 12 ਅਪਰੈਲ ਨੂੰ ਵਾਪਸੀ ਤੋਂ ਬਾਅਦ, ਜ਼ਿਲ੍ਹਾ ਮੈਜਿਸਟਰੇਟ ਅੱਗੇ ਪਰਿਵਾਰਾਂ ਨੂੰ ਮਿਲਣ ਲਈ ਅਰਜ਼ੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹੁਣ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਮਿਲ ਗਈ ਹੈ।

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿੱਚ ਨਜ਼ਰਬੰਦ ਕੀਤੇ ਨੌਜਵਾਨਾਂ ਵਿੱਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖਹਿਰਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਿੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ।

ਨਿਯਮਾਂ ਅਨੁਸਾਰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਬੰਦੀਆਂ ਦੀ ਮੁਲਾਕਾਤ ਵੀਰਵਾਰ ਨੂੰ ਹੀ ਹੋ ਸਕਦੀ ਹੈ। ਜਿਸ ਲਈ ਪਰਿਵਾਰਾਂ ਨੂੰ 19 ਅਪ੍ਰੈਲ ਨੂੰ ਆਸਾਮ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਇਸ ਲਈ ਬੱਸ ਦਾ ਪ੍ਰਬੰਧ ਕੀਤਾ ਜਾਵੇਗਾ। ਨੌਜਵਾਨਾਂ ਦੇ ਪਰਿਵਾਰਾਂ ਨੂੰ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button