Breaking NewsD5 specialNewsPunjabTop News

ਵੋਟ ਦੀ ਕੀਮਤ ਪਹਿਚਾਣ ਕੇ ਹੀ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ :  Jouramajra

ਸਮਾਣਾ : ਜਿਉਂ ਜਿਉਂ 20 ਫਰਵਰੀ ਨੇੜੇ ਆ ਰਹੀ ਹੈ ਤਿਉੁਂ– ਤਿਉੁਂ ਪੰਜਾਬ ਚ ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਖੇਤਰ ਸਮਾਣਾ ਦੀ ਗੱਲ ਕੀਤੀ ਜਾਵੇ ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ-ਆਪਣੇ ਚੋਣ ਪ੍ਰਚਾਰ ’ਚ ਰੁੱਝੀਆਂ ਹਨ।

ਅਜਿਹੇ ‘ਚ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ  ਦੇ ਸਾਂਝੇ ਉਮੀਦਵਾਰ ਅਤੇ ਹਰਮਨ ਪਿਆਰੇ ਸਰਦਾਰ  Rashpal Singh Jouramajra ਨੇ ਅੱਜ ਸੈਣੀ ਮਾਜਰਾ, ਵਜ਼ੀਦਪੁਰ, ਕਕਰਾਲਾ, ਕੁਤਬਨਪੁਰ ’ਚ ਆਮ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵੋਟਿੰਗ ਵਾਲੇ ਦਿਨ ਵੋਟ ਪਾਉਣ ਤੋਂ ਪਹਿਲਾਂ ਇਕ ਵਾਰ ਕਿਸਾਨ ਅੰਦੋਲਨ ’ਚ ਸ਼ਹੀਦ ਕਿਸਾਨਾਂ ਨੂੰ ਜ਼ਰੂਰ ਯਾਦ ਕਰਿਓ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਕਿਸਾਨਾਂ ਨੂੰ ਸੜਕਾਂ ’ਤੇ ਰੁਲਣ ਲਈ ਮਜ਼ਬੂਰ ਕੀਤਾ ਸੀ ਅੱਜ ਉਹੀ ਮੁੜ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਸਾਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਲੜਨੀ ਪਵੇਗੀ।

ਇਸਦੇ ਨਾਲ ਹੀ ਸਰਕਾਰੀ ਕਾਰਜ ਪ੍ਰਣਾਲੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਕੰਮ ਕਰਵਾਉਣ ਲਈ ਕਿਸੇ ਨਾ ਕਿਸੇ ਪ੍ਰਕਾਰ ਦੀ ਪਹੁੰਚ ਦੀ ਜ਼ਰੂਰਤ  ਹੁੰਦੀ ਹੈ, ਪਰ ਸਾਡੀ ਸਰਕਾਰ ਬਣਨ ’ਤੇ ਲੋਕਾਂ ਦੇ ਕੰਮ ਨੈਤਿਕਤਾ ਦੇ ਅਧਾਰ ’ਤੇ ਕੀਤੇ ਜਾਣਗੇ। ਦੂਜੇ ਪਾਸੇ ਉਨ੍ਹਾਂ ਨੇ ਦਿੱਲੀ ਮਾਡਲ ਨੂੰ ਘੇਰਦਿਆਂ ਕਿਹਾ ਕਿ ਕੇਜਰੀਵਾਲ ਬੀਜੇਪੀ ਦੀ ਹੀ ਦੂਜੀ ਟੀਮ ਹੈ। ਇਨ੍ਹਾਂ ਦੋਵੇਂ ਪਾਰਟੀਆਂ ਦੀ ਇੱਕੋ ਸੋਚ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button