Breaking NewsD5 specialNewsPoliticsPunjabTop News

ਵੜਿੰਗ ਨੇ ਐਲਪੀਯੂ ਦੁਆਰਾ ਜ਼ਮੀਨ ਕਬਜ਼ਾਉਣ ‘ਤੇ ‘ਆਪ’ ਸਰਕਾਰ ਦੀ ਚੁੱਪ ‘ਤੇ ਸਵਾਲ ਉਠਾਏ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਖਾਸ ਕਰਕੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਦੀ ਚੁੱਪੀ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਸਵਾਲ ਕੀਤਾ ਹੈ ਕਿ ਸਰਕਾਰ ਇਨ੍ਹਾਂ ਖੁਲਾਸਿਆਂ ਪ੍ਰਤੀ ਮੂਕ ਦਰਸ਼ਕ ਕਿਉਂ ਬਣੀ ਹੋਈ ਹੈ ਜਾਂ ਫਿਰ ਕਿਉਂਕਿ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ‘ਆਪ’ ਦੇ ਰਾਜ ਸਭਾ ਮੈਂਬਰ ਹਨ।

Ik Meri vi Suno : Sidhu Moosewala Murder Case ਦੀ ਉਲਝੀ ਗੁੱਥੀ! ਅਦਾਲਤ ਨੇ ਸਰਕਾਰ ਤੋਂ ਮੰਗਿਆ ਜਵਾਬ

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਬਜ਼ੇ ਵਾਲੀ ਜ਼ਮੀਨ ਤੋਂ ਲੋਕਾਂ ਨੂੰ ਹਟਾਉਣ ਤੋਂ ਬਾਅਦ ਬੜੀ ਵਾਹ ਵਾਹ ਲੁੱਟੀ ਗਈ ਸੀ। ਜਿਨ੍ਹਾਂ ਵਿੱਚੋਂ ਬਹੁਤੀਆਂ ਜ਼ਮੀਨਾਂ ਕਥਿਤ ਤੌਰ ’ਤੇ ਉਸਦੇ ਸਿਆਸੀ ਵਿਰੋਧੀਆਂ ਜਾਂ ਆਮ ਲੋਕਾਂ ਦੇ ਕਬਜ਼ੇ ਵਿੱਚ ਸਨ। ਅਜਿਹੇ ‘ਚ ਸਰਕਾਰ ਨੂੰ ਐੱਲਪੀਯੂ ਦੇ ਕਬਜ਼ੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ‘ਆਪ’ ਸਰਕਾਰ ਮਾਲ ਵਿਭਾਗ ਨਾਲ ਮਿਲੀਭੁਗਤ ਕਰਕੇ ਅਸਲ ਮਾਲਕਾਂ ਅਤੇ ਅਦਾਲਤ ਤੋਂ ਰਾਹਤ ਪ੍ਰਾਪਤ ਕਰਨ ਵਾਲਿਆਂ ਨੂੰ ਜਬਰੀ ਹਟਾ ਰਹੀ ਹੈ।

Punjab Govt. ਦਾ ਵੱਡਾ ਫੈਸਲਾ, ਹਰ ਘਰ ’ਚ ਪਈ ਇਹ ਚੀਜ਼ ਬੈਨ! ਭੁੱਲ ਕੇ ਵੀ ਨਾ ਕੱਢ ਲਿਓ ਬਾਹਰ | D5 Channel Punjabi

ਪਰ ਜਦੋਂ ਅਸਲ ਚ ਹੋਏ ਕਬਜ਼ੇ ਦੀ ਗੱਲ ਆਉਂਦੀ ਹੈ, ਤਾਂ ਉਹ ਰਸਤਾ ਭੁੱਲ ਜਾਂਦੇ ਹਨ, ਸਿਰਫ਼ ਇਸ ਲਈ ਕਿ ਕਬਜ਼ਾ ਕਰਨ ਵਾਲਾ ‘ਆਪ’ ਦਾ ਸੰਸਦ ਮੈਂਬਰ ਹੈ। ਵੜਿੰਗ ਨੇ ਕਿਹਾ ਕਿ ਪਹਿਲਾਂ ਐਲਪੀਯੂ ਦੇ ਮਾਲਕ ਅਸ਼ੋਕ ਮਿੱਤਲ ਦਾ ‘ਆਪ’ ‘ਚ ਸ਼ਾਮਲ ਹੋਣਾ ਅਤੇ ਬਾਅਦ ‘ਚ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੇ ਦਾਅਵਿਆਂ ਨੂੰ ਦਰਕਿਨਾਰ ਕਰਦੇ ਹੋਏ ਹੈਰਾਨੀਜਨਕ ਤਰੀਕੇ ਨਾਲ ਰਾਜ ਸਭਾ ਲਈ ਨਾਮਜ਼ਦਗੀ ਪ੍ਰਾਪਤ ਕਰਨਾ ਕਿਸੇ ਤਰ੍ਹਾਂ ਆਪਸ ‘ਚ ਜੁੜਿਆ ਹੋਇਆ ਹੈ। ਅਸਲ ਵਿੱਚ ਮਿੱਤਲ ਦਾ ਕੋਈ ਸਿਆਸੀ ਪਿਛੋਕੜ ਵੀ ਨਹੀਂ ਹੈ। ਅਜਿਹੇ ‘ਚ ਲੋਕਾਂ ਦਾ ਮੰਨਣਾ ਹੈ ਕਿ ‘ਆਪ’ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਕਾਰਨ ਉਨ੍ਹਾਂ ਦੀਆਂ ਜੜ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਨਾਲ ਜੁੜੀਆਂ ਹੋਣਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button