Breaking NewsD5 specialInternationalNewsPoliticsPress ReleasePunjabTop News

ਵੜਿੰਗ ਨੇ ਪਾਕਿਸਤਾਨ ਵਿੱਚ ਸਿੱਖਾਂ ਦੇ ਕਤਲ ਦੀ ਨਿਖੇਧੀ ਕੀਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਦੋ ਸਿੱਖ ਦੁਕਾਨਦਾਰਾਂ ਦੇ ਕਤਲ ਦੀ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਦੋ ਨਿਰਦੋਸ਼ ਅਤੇ ਗਰੀਬ ਸਿੱਖਾਂ ਨੂੰ ਸਿਰਫ਼ ਉਨ੍ਹਾਂ ਦੀ ਆਸਥਾ ਕਾਰਨ ਹੀ ਮਾਰ ਦਿੱਤਾ ਗਿਆ। ਭਾਰਤ ਸਰਕਾਰ ਨੂੰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਅਤੇ ਹਿੰਦੂ ਘੱਟ ਗਿਣਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੁਰੱਖਿਆ ਏਜੰਸੀਆਂ ਮੂਕ ਦਰਸ਼ਕ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਤਲ ਦਾ ਇਹ ਇਕੱਲਾ ਮਾਮਲਾ ਨਹੀਂ ਹੈ, ਸਗੋਂ ਇਹ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਪਾਕਿਸਤਾਨ ਵਿੱਚ ਕੱਟੜਪੰਥੀਆਂ ਵੱਲੋਂ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲਗਾਤਾਰ ਕਤਲਾਂ ਤੋਂ ਇਲਾਵਾ, ਲੜਕੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦੇ ਹਨ ਕਿ ਉਹ ਉਸ ਦੇਸ਼ ਵਿੱਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਨ, ਕਿਉਂਕਿ ਉਥੇ ਉਨ੍ਹਾਂ ਦੀ ਰਾਖੀ ਕਰਨ ਵਾਲਾ ਜਾਂ ਉਨ੍ਹਾਂ ਲਈ ਬੋਲਣ ਵਾਲਾ ਕੋਈ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button