Breaking NewsD5 specialPunjab

ਵੱਖ-ਵੱਖ ਪਿੰਡਾਂ ਵਿੱਚ ਲਗਾਏ ਕਿਸਾਨ ਜਾਗਰੂਕਤਾ ਕੈਂਪ : ਡਾ. ਵਾਲੀਆ

ਫ਼ਤਹਿਗੜ੍ਹ ਸਾਹਿਬ, 01 ਅਕਤੂਬਰ:

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬਸੀ ਪਠਾਣਾ ਬਲਾਕ ਦੇ ਪਿੰਡ ਮੀਰਪੁਰ, ਦਮਹੇੜੀ, ਫਿਰੋਜਪੁਰ, ਬਾਗ ਸਿਕੰਦਰ, ਤਲਾਣੀਆਂ ਵਿੱਚ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਪਰਾਲੀ ਦੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਹ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾ ਸਕਦੇ ਹਨ ਜਾਂ ਕੰਬਾਇਨ ਪਿੱਛੇ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਉਸ ਦੀ ਵਰਤੋਂ ਉਪਰੰਤ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।

🔴 LIVE 🔴 ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੇ ਗੱਡੇ ਪੱਕੇ ਟੈਂਟ,ਦੇਖੋ ਮੌਕੇ ਦੀਆਂ ਤਸਵੀਰਾਂ!

ਇਨ੍ਹਾਂ ਕੈਂਪਾਂ ਵਿੱਚ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਹਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਜਿਥੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਵੇਗਾ ਉਥੇ ਹੀ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਵੀ ਠੱਲ ਪਾਈ ਜਾ ਸਕੇਗੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਮਲਚ ਦੇ ਤੌਰ ‘ਤੇ ਵਰਤ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਪਰਾਲੀ ਜਮੀਨ ਵਿੱਚ ਰਲਾਉਣ ਨਾਲ ਜ਼ਮੀਨ ਦੇ ਲਘੂ ਤੱਤ ਬਰਕਰਾਰ ਰਹਿੰਦੇ ਹਨ। ਜ਼ਮੀਨ ਵਿੱਚ ਆਰਗੈਨਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਜ਼ਮੀਨ ਦੀ ਪਾਣੀ ਜਜਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।

ਆਹ ਚੱਕੋ! ਕਿਸਾਨਾਂ ਨੇ ਤਾਂ ਅੰਬਾਨੀਆਂ ਦੇ ਪੰਪ ‘ਤੇ ਲਾ ਲਏ ਪੱਕੇ ਡੇਰੇ,ਕਹਿੰਦੇ ਬਿੱਲ ਰੱਦ ਕਰਵਾ ਕੇ ਜਾਂਵਾਗੇ ਘਰ!

ਸਹਾਇਕ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਜਤਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਜਿਵੇਂ ਕਿ ਪੈਡੀ ਸਟਰਾਅ ਚੌਪਰ-ਕਮ-ਸ਼ਰੈਡਰ, ਮਲਚਰ, ਉਲਟਾਂਵਾ ਹੱਲ, ਹੈਪੀ ਸੀਡਰ ਅਤੇ ਬੇਲਰ ਬਾਰੇ ਦੱਸਿਆ ਅਤੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਅੰਦਰ ਕੁਦਰਤੀ ਤੱਤਾਂ ਦਾ ਖਾਤਮਾ ਹੋ ਜਾਂਦਾ ਹੈ। ਪੰਛੀਆਂ ਅਤੇ ਜੀਵ ਜੰਤੂਆਂ ਦੀ ਮੌਤ ਹੋ ਜਾਂਦੀ ਹੈ ਅਤੇ ਇਨਸਾਨਾਂ ਅਤੇ ਪਸ਼ੂਆਂ ਨੂੰ ਵੱਖ-ਵੱਖ ਘਾਤਕ ਬਿਮਾਰੀਆਂ ਲੱਗ ਸਕਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਵਢਾਈ ਕੇਵਲ ਸੁਪਰ ਸਟਰਾਅ ਮੈਨੇਜਮੈਂਟ ਵਾਲੀ ਕੰਬਾਇਨ ਤੋਂ ਹੀ ਕਰਵਾਈ ਜਾਵੇ ਕਿਉਂਕਿ ਬਿਨਾਂ ਐਸ.ਐਮ.ਐਸ. ਵਾਲੀ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਵਾਉਣ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਦੀ ਉਲੰਘਣਾ ਕਰਨ ‘ਤੇ ਕੰਬਾਇਨ ਮਾਲਕਾਂ ਤੇ ਕੰਬਾਇਨ ਓਪਰੇਟਰਾਂ ਨੂੰ ਜੁਰਮਾਨਾਂ ਅਤੇ ਹੋਰ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button