IndiaTop News

ਵੱਖ-ਵੱਖ ਸਿਆਸੀ ਲੀਡਰ ਹੋਏ ਇਕਠੇ, PM ਮੋਦੀ ਨੂੰ ਚਿੱਠੀ ਲਿਖ ED ‘ਤੇ CBI ਦੀ ਦੁਰਵਰਤੋਂ ਦਾ ਚੁੱਕਿਆ ਮੁੱਦਾ

ਨਵੀਂ ਦਿੱਲੀ : ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ CBI ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਲਾਂਕਿ ਵਿਰੋਧੀਆਂ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ ਦੀ ਵੀ ਜਾਂਚ ਕਰਨ ਦੇ ਸਵਾਲ ਚੁਕੇ ਜਾ ਰਹੇ ਹਨ। ਫਿਲਾਹਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਨੌਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ’ਚ ਉਨ੍ਹਾਂ ਵੱਲੋਂ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਪੱਤਰ ‘ਚ ਲਿਖਿਆ ਕਿ “ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਸਾਨੂੰ ਯਕੀਨ ਹੈ ਕਿ ਤੁਸੀਂ ਅਜੇ ਵੀ ਮਹਿਸੂਸ ਕਰਦੇ ਹੋ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ। ਵਿਰੋਧੀ ਨੇਤਾਵਾਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਮਨਮਾਨੀ ਵਰਤੋਂ ਦਰਸਾਉਂਦੀ ਹੈ ਕਿ ਅਸੀਂ ਲੋਕਤੰਤਰ ਤੋਂ ਤਾਨਾਸ਼ਾਹੀ ਵਿੱਚ ਬਦਲ ਗਏ ਹਾਂ।

ਡਾਕਟਰ ਨੂੰ ਲੱਭਿਆ ਕੀਮਤੀ ਖ਼ਜ਼ਾਨਾ, ਨਾਲੇ ਲੱਭੀ ਵਾਰਿਸ ਸ਼ਾਹ ਦੀ ਹੱਥੀਂ ਲਿਖੀ ਹੀਰ

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਲੰਬੀ ਤਲਾਸ਼ ਤੋਂ ਬਾਅਦ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫਤਾਰੀ ਕਥਿਤ ਤੌਰ ‘ਤੇ ਦੁਰਵਿਵਹਾਰ ਦੇ ਦੋਸ਼ਾਂ ‘ਤੇ ਕੀਤੀ ਗਈ ਸੀ ਅਤੇ ਉਹ ਵੀ ਬਿਨਾਂ ਕੋਈ ਸਬੂਤ ਦਿਖਾਏ।” ਇਸ ਤੋਂ ਇਲਾਵਾ ਇਸ ਪੱਤਰ ਵਿਚ ਬੀਆਰਐਸ ਮੁਖੀ ਚੰਦਰਸ਼ੇਖਰ ਰਾਓ, ਜੇਕੇਐਨਸੀ ਮੁਖੀ ਫਾਰੂਕ ਅਬਦੁੱਲਾ, ਏਆਈਟੀਸੀ ਮੁਖੀ ਮਮਤਾ ਬੈਨਰਜੀ, ਐਨਸੀਪੀ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕੇਂਦਰੀ ਏਜੰਸੀਆਂ ਦੇ ਵਿਗੜਦੇ ਅਕਸ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਏਜੰਸੀਆਂ ਦੀ ਨਿਰਪੱਖਤਾ ‘ਤੇ ਸਵਾਲ ਚੁੱਕੇ।

ਇਨਸਾਫ਼ ਮੋਰਚੇ ‘ਚ ਗਰਜਿਆ ਵਕੀਲ, ਬੇਅਦਬੀ ਮਾਮਲੇ ਦੇ ਨਵੇਂ ਸਬੂਤ, ਚੰਨੀ ਨੇ ਬਾਦਲਾਂ ਨੂੰ ਬਚਾਇਆ ? ਵੱਡਾ ਖੁਲਾਸਾ

ਜੇਕਰ ਸੂਤਰਾਂ ਦੀ ਗੱਲ ਮਨੀਏ ਤਾਂ ਲਗਭਗ 9 ਸਿਆਸੀ ਲੀਡਰਾਂ ਨੇ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ ਜਿਸ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਮੁਖੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਨੈਸ਼ਨਲ ਕਾਨਫਰੰਸ ਦੇ ਆਗੂ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅਤੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button